ਕਸ਼ਮੀਰ ’ਚ ਗਿਲਾਨੀ-ਯਾਸੀਨ ਦੀ ਮੌਤ ਦੀਆਂ ਅਫਵਾਹਾਂ ਫੈਲਾ ਕੇ ਹਾਲਾਤ ਵਿਗਾੜਨ ਦੀ ਕੋਸ਼ਿਸ਼, 3 ਗ੍ਰਿਫਤਾਰ

Saturday, Jan 04, 2020 - 12:07 AM (IST)

ਕਸ਼ਮੀਰ ’ਚ ਗਿਲਾਨੀ-ਯਾਸੀਨ ਦੀ ਮੌਤ ਦੀਆਂ ਅਫਵਾਹਾਂ ਫੈਲਾ ਕੇ ਹਾਲਾਤ ਵਿਗਾੜਨ ਦੀ ਕੋਸ਼ਿਸ਼, 3 ਗ੍ਰਿਫਤਾਰ

ਜੰਮੂ — ਕਸ਼ਮੀਰ ’ਚ ਲਗਾਤਾਰ ਸੁਧਰ ਰਹੇ ਹਾਲਾਤ ਤੋਂ ਨਾਰਾਜ਼ ਅੱਤਵਾਦੀ ਅਤੇ ਦੇਸ਼ ਵਿਰੋਧੀ ਅਨਸਰ ਹੁਣ 2 ਸੀਨੀਅਰ ਵੱਖਵਾਦੀ ਨੇਤਾਵਾਂ ਕੱਟੜਪੰਥੀ ਸਈਦ ਅਲੀ ਸ਼ਾਹ ਗਿਲਾਨੀ ਅਤੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਚੇਅਰਮੈਨ ਮੁਹੰਮਦ ਯਾਸੀਨ ਮਲਿਕ ਦੀ ਮੌਤ ਦੀਆਂ ਅਫਵਾਹਾਂ ਨੂੰ ਫੈਲਾ ਕੇ ਹਾਲਾਤ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ। ਬੀਤੇ ਇਕ ਮਹੀਨੇ ਦੌਰਾਨ ਕਈ ਵਾਰ ਅਫਵਾਹਾਂ ਕਾਰਣ ਸਥਿਤੀ ਤਣਾਅਪੂਰਨ ਹੋ ਗਈ। ਹਾਲਾਂਕਿ ਪੁਲਸ ਨੇ ਇਨ੍ਹਾਂ ਅਫਵਾਹਾਂ ਨੂੰ ਫੈਲਾਉਣ ’ਚ ਸ਼ਾਮਲ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਘਾਟੀ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੰਮੂ-ਕਸ਼ਮੀਰ ਸਰਕਾਰ ਨੇ ਅਫਵਾਹਾਂ ਫੈਲਾ ਰਹੇ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਬਹਾਲ ਹੋ ਰਹੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


author

Inder Prajapati

Content Editor

Related News