ਓਡੀਸ਼ਾ ਰੇਲ ਹਾਦਸੇ 'ਤੇ CBI ਦੀ ਵੱਡੀ ਕਾਰਵਾਈ, ਰੇਲਵੇ ਦੇ 3 ਮੁਲਾਜ਼ਮ ਗ੍ਰਿਫ਼ਤਾਰ, ਲੱਗੇ ਗੰਭੀਰ ਇਲਜ਼ਾਮ

Friday, Jul 07, 2023 - 08:07 PM (IST)

ਨਵੀਂ ਦਿੱਲੀ (ਭਾਸ਼ਾ): ਸੀ.ਬੀ.ਆਈ. ਨੇ ਦੋ ਜੂਨ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਵਾਪਰੇ ਰੇਲ ਹਾਦਸੇ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਤਿੰਨ ਰੇਲ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਵਿਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ 'ਤੇ ਗੈਰ ਇਰਾਦਤਨ ਕਤਲ ਤੇ ਸਬੂਤ ਨਸ਼ਟ ਕਰਨ ਦੇ ਦੋਸ਼ ਲਗਾਏ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਵੱਢੀਖੋਰ SDO ਸੇਵਾਮੁਕਤੀ ਮਗਰੋਂ ਹੋਇਆ ਗ੍ਰਿਫ਼ਤਾਰ, 7 ਸਾਲ ਪਹਿਲਾਂ ਲਈ ਸੀ ਰਿਸ਼ਵਤ

ਇਸ ਸਬੰਧੀ ਜਾਣਕਾਰੀ ਸਾਂਜੀ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਅਰੁਣ ਕੁਮਾਰ ਮਹੰਤ, ਸੈਕਸ਼ਨ ਇੰਜੀਨੀਅਰ ਮੁਹੰਮਦ ਆਮਿਰ ਖ਼ਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਮੁਲਜ਼ਮ ਬਾਲਾਸੋਰ ਜ਼ਿਲ੍ਹੇ ਵਿਚ ਤਾਇਨਾਤ ਹਨ। ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 304 (ਗੈਰ ਇਰਾਦਤਨ ਕਤਲ) ਅਤੇ ਧਾਰਾ 201 (ਸਬੂਤ ਨਸ਼ਟ ਕਰਨਾ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ ਕਰਨ ਵਾਲੇ ਪੁਲਸ ਮੁਲਾਜ਼ਮਾਂ 'ਤੋ ਹੋਈ ਕਾਰਵਾਈ; ਗੁਪਤ ਅੰਗਾਂ 'ਤੇ ਲਾਇਆ ਸੀ ਕਰੰਟ

ਦੱਸ ਦਈਏ ਕਿ 2 ਜੂਨ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਭਿਆਨਕ ਰੇਲ ਹਾਦਸਾ ਵਾਰਿਆ ਸੀ। ਇਸ ਰੇਲ ਹਾਦਸੇ ਵਿਚ 293 ਯਾਤਰੀਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ 'ਚ ਤਿੰਨ ਟਰੇਨਾਂ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ, ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਅਤੇ ਇਕ ਮਾਲ ਗੱਡੀ ਦੀ ਟੱਕਰ ਹੋ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News