ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਜਵਾਬ ’ਚ ਮਹਾਰਾਸ਼ਟਰ ਸਰਕਾਰ ਲਿਆਈ ਤਿੰਨ ਬਿੱਲ

Tuesday, Jul 06, 2021 - 08:59 PM (IST)

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਜਵਾਬ ’ਚ ਮਹਾਰਾਸ਼ਟਰ ਸਰਕਾਰ ਲਿਆਈ ਤਿੰਨ ਬਿੱਲ

ਮੁੰਬਈ–  ਮਹਾਰਾਸ਼ਟਰ ਦੀ ਸ਼ਿਵ ਸੈਨਾ ਦੀ ਅਗਵਾਈ ਵਾਲੀ ਮਹਾਵਿਕਾਸ ਆਘਾੜੀ (ਐੱਮ. ਵੀ. ਏ.) ਸਰਕਾਰ ਨੇ ਕੇਂਦਰ ਵੱਲੋਂ ਲਾਗੂ ਕੀਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਜਵਾਬ ’ਚ ਮੰਗਲਵਾਰ ਖੇਤੀਬਾੜੀ, ਸਹਿਕਾਰਤਾ, ਖੁਰਾਕ ਅਤੇ ਸਿਵਲ ਸਪਲਾਈ ਨਾਲ ਸਬੰਧਤ ਤਿੰਨ ਸੋਧੇ ਹੋਏ ਬਿੱਲ ਹਾਊਸ ’ਚ ਪੇਸ਼ ਕੀਤੇ।

ਇਹ ਖ਼ਬਰ ਪੜ੍ਹੋ-  ਭਾਰਤੀ ਹਵਾਈ ਫੌਜ ਸਰਹੱਦ ’ਤੇ ਤਾਇਨਾਤੀ ਲਈ ਖਰੀਦੇਗੀ 10 ਐਂਟੀ-ਡ੍ਰੋਨ ਸਿਸਟਮ


ਮਾਲ ਮੰਤਰੀ ਬਾਲਾ ਸਾਹਿਬ ਥੋਰਾਟ ਨੇ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨ ਬਿਨਾਂ ਚਰਚਾ ਤੋਂ ਪਾਸ ਕੀਤੇ ਗਏ ਸਨ ਅਤੇ ਉਕਤ ਬਿੱਲਾਂ ਦੀਆਂ ਕਈ ਵਿਵਸਥਾਵਾਂ ਸੂਬਾਈ ਸਰਕਾਰਾਂ ਦੇ ਅਧਿਕਾਰਾਂ ’ਚ ਦਖਲਅੰਦਾਜ਼ੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ ਅਤੇ ਅਸੀਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ’ਚ ਸੁਝਾਅ ਦੇਣਾ ਚਾਹੁੰਦੇ ਹਾਂ ਜੋ ਸਾਡੇ ਮੁਤਾਬਿਕ ਕਿਸਾਨ ਵਿਰੋਧੀ ਹਨ।

ਇਹ ਖ਼ਬਰ ਪੜ੍ਹੋ- IND v ENG ਟੈਸਟ ਸੀਰੀਜ਼ 'ਚ ਦਰਸ਼ਕਾਂ ਨਾਲ ਭਰਿਆ ਹੋਵੇਗਾ ਸਟੇਡੀਅਮ, ਸਰਕਾਰ ਨੇ ਹਟਾਈਆਂ ਪਾਬੰਦੀਆਂ


ਜਿਨ੍ਹਾਂ ਬਿੱਲਾਂ ਦਾ ਖਰੜਾ ਲੋਕਾਂ ਦੇ ਸੁਝਾਵਾਂ ਅਤੇ ਇਤਰਾਜ਼ਾਂ ਲਈ ਦੋ ਮਹੀਨਿਆਂ ਲਈ ਜਨਤਕ ਕੀਤਾ ਗਿਆ ਹੈ, ਉਨ੍ਹਾਂ ’ਚ ਲੋੜੀਂਦੀਆਂ ਵਸਤਾਂ (ਸੋਧ), ਕਿਸਾਨ (ਸਸ਼ਕਤੀਕਰਨ ਅਤੇ ਸਰਪ੍ਰਸਤੀ), ਕੀਮਤ ਗਾਰੰਟੀ ਬਿੱਲ, ਖੇਤੀਬਾੜੀ ਸਬੰਧੀ ਸਮਝੌਤੇ (ਮਹਾਰਾਸ਼ਟਰ ਸੋਧ) ਬਿੱਲ ਅਤੇ ਕੇਂਦਰ ਸਰਕਾਰ ਦੇ ਉਤਪਾਦ, ਵੱਕਾਰ ’ਚ ਸੋਧ (ਹੱਲਾਸ਼ੇਰੀ ਅਤੇ ਸਹੂਲਤ) ਬਿੱਲ ਸ਼ਾਮਲ ਹਨ। ਖਰੜਾ ਬਿੱਲ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਪ੍ਰਧਾਨਗੀ ਵਾਲੀ ਮੰਤਰੀ ਮੰਡਲ ਦੀ ਉਪ ਕਮੇਟੀ ਨੇ ਤਿਆਰ ਕੀਤੇ ਹਨ। ਕੇਂਦਰੀ ਖੇਤੀਬਾੜੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਬਿੱਲਾਂ ’ਚ ਇਹ ਹਨ ਵਿਵਸਥਾਵਾਂ
* ਵਪਾਰੀਆਂ ਨੂੰ ਖੇਤੀਬਾੜੀ ਕਾਂਟ੍ਰੈਕਟ ’ਚ ਉਪਜ ਲਈ ਐੱਮ. ਐੱਸ. ਪੀ. ਦਰ ਤੋਂ ਵੱਧ ਕੀਮਤ ਦਿੱਤੀ ਜਾਏਗੀ।
* ਦੇਣਯੋਗ ਰਕਮ ਦਾ ਸਮੇਂ ’ਤੇ ਭੁਗਤਾਨ ਹੋਵੇਗਾ।
* ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ’ਤੇ ਤਿੰਨ ਸਾਲ ਦੀ ਜੇਲ ਜਾਂ ਪੰਜ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਹੋਣਗੀਆਂ।
* ਉਤਪਾਦਨ, ਸਪਲਾਈ, ਵੰਡ ਅਤੇ ਭੰਡਾਰ ਦੀ ਹੱਦ ਨੂੰ ਤੈਅ ਕਰਨ ਅਤੇ ਰੋਕਣ ਦੀ ਸ਼ਕਤੀ ਸੂਬਾ ਸਰਕਾਰ ਕੋਲ ਰਹੇਗੀ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurminder Singh

Content Editor

Related News