ਲੋਕ ਸਭਾ 'ਚ ਹੰਗਾਮੇ ਦੌਰਾਨ ਤਿੰਨ ਬਿੱਲ ਕੀਤੇ ਪੇਸ਼, ਕਾਰਵਾਈ 2 ਵਜੇ ਤੱਕ ਹੋਈ ਮੁਲਤਵੀ
Monday, Dec 01, 2025 - 12:19 PM (IST)
ਨੈਸ਼ਨਲ ਡੈਸਕ : ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਅੱਜ 1 ਦਸੰਬਰ ਸਰਦ ਰੁੱਤ ਸੈਸ਼ਨ ਦਾ ਪਹਿਲਾ ਦਿਨ ਹੈ। ਇਹ ਸੈਸ਼ਨ 19 ਦਸੰਬਰ ਤੱਕ ਜਾਰੀ ਰਹੇਗਾ। ਸਰਦ ਰੁੱਤ ਸੈਸ਼ਨ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਨਤੀਜੇ ਵਜੋਂ, ਸੰਸਦ ਦੇ ਅੰਦਰ ਵਿਰੋਧੀ ਧਿਰ ਵੱਲੋਂ ਡੈੱਡਲਾਕ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਭਾਰੀ ਹੰਗਾਮੇ ਕਾਰਨ 12 ਵਜੇ ਤੱਕ ਲੋਕ ਸਭਾ ਦੀ ਕਾਰਵਾਈ ਪਈ ਸੀ। 12 ਵਜੇ ਮੁੜ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ 'ਚ ਤਿੰਨ ਬਿੱਲ ਕੀਤੇ ਪੇਸ਼ ਕੀਤੇ ਗਏ।
ਇਸ ਦੌਰਾਨ ਮਨੀਪੁਰ ਜੀਐਸਟੀ (ਦੂਜਾ ਸੋਧ) ਬਿੱਲ, 2025, ਤੇ ਕੇਂਦਰੀ ਆਬਕਾਰੀ (ਸੋਧ) ਬਿੱਲ ਲੋਕ ਸਭਾ ਵਿੱਚ ਹੰਗਾਮੇ ਦੌਰਾਨ ਪੇਸ਼ ਕੀਤੇ ਗਏ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹੰਗਾਮੇ ਦੌਰਾਨ ਲੋਕ ਸਭਾ ਵਿੱਚ ਵਿੱਤ ਮੰਤਰੀ ਨੇ ਸਿਹਤ ਸੁਰੱਖਿਆ ਨਾਲ ਸਬੰਧਤ ਇੱਕ ਬਿੱਲ, ਰਾਸ਼ਟਰੀ ਸੁਰੱਖਿਆ ਸੈੱਸ ਬਿੱਲ ਵੀ ਪੇਸ਼ ਕੀਤਾ। ਇਸ ਤੋਂ ਬਾਅਦ ਚੇਅਰਪਰਸਨ ਤੋਂ ਸੰਧਿਆ ਰਾਏ ਨੇ ਵਿਰੋਧ ਕਰ ਰਹੇ ਵਿਰੋਧੀ ਮੈਂਬਰਾਂ ਨੂੰ ਆਪਣੀਆਂ ਸੀਟਾਂ 'ਤੇ ਵਾਪਸ ਜਾਣ ਅਤੇ ਸਦਨ ਨੂੰ ਅੱਗੇ ਵਧਣ ਦੇਣ ਦੀ ਅਪੀਲ ਕੀਤੀ। ਵਿਰੋਧੀ ਮੈਂਬਰ ਵੈੱਲ ਵਿੱਚ ਨਾਅਰੇਬਾਜ਼ੀ ਕਰਦੇ ਰਹੇ। ਇਸ ਤੋਂ ਬਾਅਦ ਰਾਏ ਨੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।
