ਮੱਧ ਪ੍ਰਦੇਸ਼ : ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 3 ਜਵਾਕਾਂ ਮੌਤ

Saturday, May 23, 2026 - 08:13 PM (IST)

ਮੱਧ ਪ੍ਰਦੇਸ਼ : ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 3 ਜਵਾਕਾਂ ਮੌਤ

ਸੀਧੀ (ਮੱਧ ਪ੍ਰਦੇਸ਼): ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਦੇ ਜਮੋੜੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕਾਸ਼ੀਹਵਾ ਵਿੱਚ ਸ਼ਨੀਵਾਰ ਦੁਪਹਿਰ ਇੱਕ ਰੂਹ ਕੰਬਾਊ ਹਾਦਸਾ ਵਾਪਰਿਆ, ਜਿਸ ਨੇ ਪੂਰੇ ਪਿੰਡ ਨੂੰ ਝੰਜੋੜ ਕੇ ਰੱਖ ਦਿੱਤਾ। ਘਰ ਵਿੱਚ ਅਚਾਨਕ ਲੱਗੀ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਨਾਲ ਤਿੰਨ ਮਾਸੂਮ ਬੱਚਿਆਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਵਾਪਰਿਆ। ਪਿੰਡ ਵਾਸੀਆਂ ਅਨੁਸਾਰ ਘਰ ਦੇ ਉੱਪਰੋਂ ਗੁਜ਼ਰ ਰਹੀਆਂ ਬਿਜਲੀ ਦੀਆਂ ਤਾਰਾਂ ਵਿੱਚ ਪਹਿਲਾਂ ਸਪਾਰਕਿੰਗ ਹੋਈ, ਜਿਸ ਕਾਰਨ ਕੋਲ ਪਏ ਬਾਂਸ ਨੂੰ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੇ ਕੱਚੇ ਮਕਾਨ ਨੂੰ ਆਪਣੀ ਲਪੇਟ 'ਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਘਰ ਨੂੰ ਬਾਹਰੋਂ ਜਿੰਦਰਾ ਲੱਗਾ ਹੋਇਆ ਸੀ ਅਤੇ ਅੰਦਰ ਮੌਜੂਦ ਤਿੰਨ ਮਾਸੂਮ ਬੱਚੇ ਬਾਹਰ ਨਹੀਂ ਨਿਕਲ ਸਕੇ, ਜਿਸ ਕਾਰਨ ਉਨ੍ਹਾਂ ਦੀ ਤੜਫ-ਤੜਫ ਕੇ ਮੌਤ ਹੋ ਗਈ।

ਇਸ ਦਰਦਨਾਕ ਹਾਦਸੇ 'ਚ ਡੇਢ ਸਾਲਾ ਰਿਧੀ ਸਾਕੇਤ, 6 ਸਾਲਾ ਧੁੰਮੂ ਉਰਫ ਸੰਧਿਆ ਸਾਕੇਤ ਅਤੇ ਇੱਕ ਹੋਰ 3 ਸਾਲਾ ਮਾਸੂਮ ਦੀ ਜਾਨ ਚਲੀ ਗਈ ਹੈ। ਬੱਚਿਆਂ ਦੇ ਪਿਤਾ ਰਾਮਰਤਨ ਸਾਕੇਤ ਨੇ ਦੱਸਿਆ ਕਿ ਉਹ ਮਜ਼ਦੂਰੀ ਲਈ ਸੀਧੀ ਸ਼ਹਿਰ ਗਏ ਹੋਏ ਸਨ, ਜਦਕਿ ਬੱਚਿਆਂ ਦੀ ਮਾਂ ਰਾਸ਼ਨ ਲੈਣ ਲਈ ਦੁਕਾਨ 'ਤੇ ਗਈ ਸੀ। ਜਦੋਂ ਤੱਕ ਉਨ੍ਹਾਂ ਨੂੰ ਸੂਚਨਾ ਮਿਲੀ ਤੇ ਉਹ ਮੌਕੇ 'ਤੇ ਪਹੁੰਚੇ, ਉਦੋਂ ਤੱਕ ਪੂਰਾ ਘਰ ਸੜ ਕੇ ਸੁਆਹ ਹੋ ਚੁੱਕਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਜਮੋੜੀ ਥਾਣਾ ਇੰਚਾਰਜ ਦਿਵਿਆ ਪ੍ਰਕਾਸ਼ ਤ੍ਰਿਪਾਠੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਬੱਚਿਆਂ ਦੀ ਮੌਤ ਹੋ ਚੁੱਕੀ ਸੀ। ਜ਼ਿਲ੍ਹਾ ਕਲੈਕਟਰ ਵਿਕਾਸ ਮਿਸ਼ਰਾ ਨੇ ਵੀ ਘਟਨਾ ਸਥਾਨ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਅਨੁਸਾਰ ਮੁੱਢਲੀ ਜਾਂਚ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News