ਸ਼੍ਰੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ RSS ਦੀ ਤਿੰਨ ਦਿਨਾ ਮੀਟਿੰਗ ਸ਼ੁਰੂ

11/06/2023 5:14:06 PM

ਜਲੰਧਰ : ਅਯੋਧਿਆ ਵਿਖੇ 22 ਜਨਵਰੀ ਨੂੰ ਹੋਣ ਵਾਲੇ ਸ਼੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਅਤੇ ਦੇਸ਼ ਭਰ 'ਚ ਇਸ ਨਾਲ ਜੁੜੇ ਪ੍ਰੋਗਰਾਮਾਂ ਬਾਰੇ ਚਰਚਾ ਕਰਨ ਲਈ ਰਾਸ਼ਟਰੀ ਸਵੰਯਸੇਵਕ ਸੰਘ (ਆਰ.ਐੱਸ.ਐੱਸ.) ਦੀ 5 ਤੋਂ 7 ਨਵੰਬਰ ਤੱਕ ਚੱਲਣ ਵਾਲੀ ਤਿੰਨ ਦਿਨਾ ਬੈਠਕ ਐਤਵਾਰ ਨੂੰ ਗੁਜਰਾਤ ਦੇ ਭੁਜ 'ਚ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਦਿੱਤਾ ਰਾਜਪਾਲ ਨੂੰ ਆਦੇਸ਼, ਕਿਹਾ- 'ਅਜਿਹੇ ਮਾਮਲੇ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਹੀ ਸੁਲਝਾਓ'

ਆਰ.ਐੱਸ.ਐੱਸ. ਦੇ ਅਖਿਲ ਭਾਰਤੀ ਪ੍ਰਚਾਰ ਮੁਖੀ ਸੁਨੀਲ ਆਂਬੇਕਰ ਨੇ ਕਿਹਾ ਕਿ 22 ਜਨਵਰੀ ਨੂੰ ਦੇਸ਼ ਦੇ ਹਰ ਸ਼ਹਿਰ ਅਤੇ ਪਿੰਡ ਦੇ ਕਈ ਮੰਦਰਾਂ 'ਚ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਬੈਠਕ 'ਚ ਇਸ ਮਹੱਤਵਪੂਰਨ ਕੰਮ ਲਈ ਆਰ.ਐੱਸ.ਐੱਸ. ਕਿਵੇਂ ਕੰਮ ਕਰੇਗਾ, ਇਸੇ ਬਾਰੇ ਚਰਚਾ ਕੀਤੀ ਜਾਵੇਗੀ। ਬੈਠਕ ਤੋਂ ਬਾਅਦ ਸਾਰੇ ਸਵੈਮਸੇਵਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਤੇ ਇਕ ਅਪੀਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਬੈਠਕ 'ਚ ਕੁਲ 381 ਕਾਰਜਕਰਤਾ ਆਏ ਹਨ। ਕਾਰਜਕਾਰੀ ਮੰਡਲ ਦੀ ਬੈਠਕ 'ਚ ਪੂਰੇ ਦੇਸ਼ ਤੋਂ ਪ੍ਰਤਿਨਿਧੀ ਸ਼ਾਮਲ ਹੋਣ ਆਏ ਹਨ। ਸਾਲ 2025 'ਚ ਆਰ.ਐੱਸ.ਐੱਸ. ਦੀ ਸਥਾਪਨਾ ਨੂੰ 100 ਸਾਲ ਪੂਰੇ ਹੋ ਜਾਣਗੇ। ਬੈਠਕ 'ਚ ਇਸ ਦੇ ਵਿਸਥਾਰ ਬਾਰੇ ਵੀ ਚਰਚਾ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਚੰਦਾ ਇਕੱਠਾ ਕਰਨ ਲਈ ਚੋਣ ਲੜ ਰਹੀ ਕਾਂਗਰਸ : ਮੋਦੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha