ਅਹਿਮਦਾਬਾਦ ''ਚ ਸਿਲੰਡਰ ਫਟੜ ਕਾਰਨ ਤਿੰਨ ਲੋਕਾਂ ਦੀ ਮੌਤ

Thursday, Apr 04, 2019 - 06:58 PM (IST)

ਅਹਿਮਦਾਬਾਦ ''ਚ ਸਿਲੰਡਰ ਫਟੜ ਕਾਰਨ ਤਿੰਨ ਲੋਕਾਂ ਦੀ ਮੌਤ

ਗੁਜਰਾਤ— ਅਹਿਮਦਾਬਾਦ 'ਚ ਸਿਲੰਡਰ ਫਟਣ ਦੀ ਖਬਰ ਹੈ। ਇਸ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਤੇ ਸਥਾਨਕ ਪੁਲਸ ਕਰਮਚਾਰੀ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਤੇਜ ਸੀ ਕਿ ਨੇੜੇ ਕਈ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਅਪਸਰਾ ਕੰਪਲੈਕਸ 'ਚ ਵੀਰਵਾਰ ਦੀ ਸ਼ਾਮ ਅਚਾਨਕ ਇਕ ਦੁਕਾਨ 'ਚ ਸਿਲੈਂਡਰ ਫੱਟ ਗਿਆ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿਥੇ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਧਮਾਕਾ ਇੰਨਾ ਤੇਜ ਸੀ ਕਿ ਕਈ ਹੋਰ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟ ਗਏ। ਘਟਨਾ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁਲਸ ਕਰਮਚਾਰੀ ਦੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚ ਗਈ। ਸਿਲੰਡਰ ਫਟੜ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


author

Inder Prajapati

Content Editor

Related News