ਜੰਮੂ ਕਸ਼ਮੀਰ ''ਚ ਨਸ਼ੀਲੇ ਪਦਾਰਥ ਦੇ ਤਿੰਨ ਤਸਕਰ ਗ੍ਰਿਫ਼ਤਾਰ
Thursday, Mar 28, 2024 - 01:39 PM (IST)
ਸ਼੍ਰੀਨਗਰ (ਵਾਰਤਾ)- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੀ ਪੁਲਸ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਵਸਨੀਕ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਬਾਰਾਮੂਲਾ ਦੇ ਕਨੀਸਪੋਰਾ ਚੌਕ 'ਤੇ ਸਥਿਤ ਚੈੱਕ ਪੋਸਟ 'ਤੇ ਇਕ ਵਿਅਕਤੀ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ 20 ਗ੍ਰਾਮ ਬਰਾਊਨ ਸ਼ੂਗਰ ਵਰਗੀ ਪਾਬੰਦੀਸ਼ੁਦਾ ਦਵਾਈ ਬਰਾਮਦ ਹੋਈ। ਫੜੇ ਗਏ ਮੁਲਜ਼ਮ ਦੀ ਪਛਾਣ ਸ਼ੇਖ ਹਸ਼ਮਤ ਵਾਸੀ ਮਾਲਦਾ, ਪੱਛਮੀ ਬੰਗਾਲ ਵਜੋਂ ਹੋਈ ਹੈ, ਜੋ ਇਸ ਸਮੇਂ ਕਨੀਸਪੋਰਾ ਦਾ ਰਹਿੰਦਾ ਹੈ।
ਇਸੇ ਤਰ੍ਹਾਂ ਹਰਦੂ ਸ਼ੂਰਾ ਕੁੰਜਰ ਸਥਿਤ ਚੈਕਿੰਗ ਪੁਆਇੰਟ 'ਤੇ ਪੁਲਸ ਟੀਮ ਨੇ 2 ਵਿਅਕਤੀਆਂ ਨੂੰ ਰੋਕਿਆ, ਜਿਨ੍ਹਾਂ ਦੀ ਪਛਾਣ ਚੁਕਾਰ ਪੱਟਨ ਦੇ ਨਜ਼ੀਰ ਅਹਿਮਦ ਮੀਰ ਅਤੇ ਰਤਨੀਪੋਰਾ ਤੰਗਮਰਗ ਦੇ ਰਿਆਜ਼ ਅਹਿਮਦ ਮੀਰ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ 105 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲਿਜਾਇਆ ਗਿਆ, ਜਿੱਥੇ ਦੋਵੇਂ ਹਿਰਾਸਤ ਵਿਚ ਹਨ। ਫੜੇ ਗਏ ਤਸਕਰਾਂ ਖ਼ਿਲਾਫ਼ ਬਾਰਾਮੂਲਾ ਅਤੇ ਕੁੰਜਰ ਥਾਣਿਆਂ ਵਿਚ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e