ਲਾਕਡਾਊਨ ਦਾ ਉਲੰਘਣ ਕਰਨ ਦੇ ਦੋਸ਼ 'ਚ ਦਿੱਲੀ ਪੁਲਸ ਨੇ 3 ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ
Tuesday, Jun 01, 2021 - 12:52 PM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਕੋਰੋਨਾ ਵਾਇਰਸ ਦਾ ਸੰਕਰਮਣ ਫੈਲਣ ਤੋਂ ਰੋਕਣ ਲਈ ਲਾਗੂ ਲਾਕਡਾਊਨ ਦਾ ਉਲੰਘਣ ਕਰਨ ਦੇ ਦੋਸ਼ 'ਚ ਤਿੰਨ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਕਿਸਾਨਾਂ ਨੂੰ ਸੋਮਵਾਰ ਨੂੰ ਮੱਧ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਕੋਲ ਲਾਕਡਾਊਨ 'ਚ ਆਉਣ-ਜਾਣ ਲਈ ਜ਼ਰੂਰੀ ਕਰਫਿਊ ਪਾਸ ਨਹੀਂ ਸਨ। ਤਿੰਨੋਂ ਕਿਸਾਨ ਪੰਜਾਬ ਦੇ ਰਹਿਣ ਵਾਲੇ ਸਨ। ਉਨ੍ਹਾਂ ਅਨੁਸਾਰ, ਕਿਸਾਨਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਮੱਧ ਦਿੱਲੀ ' ਸਥਿਤ ਬੰਗਲਾ ਸਾਹਿਬ ਗੁਰਦੁਆਰਾ 'ਚ ਪ੍ਰਾਰਥਨਾ ਕਰਨ ਲਈ ਆਏ ਸਨ ਅਤੇ ਪਿਛਲੇ 2 ਦਿਨਾਂ ਤੋਂ ਉੱਥੇ ਹੀ ਰੁਕੇ ਹੋਏ ਸਨ। ਅਧਿਕਾਰੀ ਅਨੁਸਾਰ, ਕਿਸਾਨਾਂ ਨੇ ਕਿਹਾ ਕਿ ਉਹ ਸਿੰਘੂ ਬਾਰਡਰ ਵੱਲ ਜਾ ਰਹੇ ਸਨ ਪਰ ਉਨ੍ਹਾਂ ਦਾ ਮਕਸਦ ਖੇਤੀ ਕਾਨੂੰਨਾਂ ਵਿਰੁੱਧ ਮੱਧ ਦਿੱਲੀ 'ਚ ਪ੍ਰਦਰਸ਼ਨ ਕਰਨਾ ਨਹੀਂ ਸੀ।
ਇਹ ਵੀ ਪੜ੍ਹੋ : ਕੋਰੋਨਾ ਦੀ ਦੂਜੀ ਲਹਿਰ ਨੇ ਕਰੋੜਾਂ ਲੋਕਾਂ ਨੂੰ ਕੀਤਾ ਬੇਰੁਜ਼ਗਾਰ, ਹੈਰਾਨ ਕਰਨ ਵਾਲੇ ਹਨ ਅੰਕੜੇ