ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਦੇ 3 ਅੱਤਵਾਦੀ ਢੇਰ
Friday, May 06, 2022 - 03:36 PM (IST)
ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ 'ਚ ਅਨੰਤਨਾਗ ਜ਼ਿਲ੍ਹੇ ਦੇ ਉੱਪਰੀ ਇਲਾਕੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਦੇ 3 ਮੈਂਬਰਾਂ ਨੂੰ ਮਾਰ ਦਿੱਤਾ। ਪੁਲਸ ਨੇ ਦੱਸਿਆ ਕਿ ਪਹਿਲਗਾਮ ਦੇ ਸ਼੍ਰੀਚੰਦ ਟਾਪ 'ਤੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਮਿਲਣ 'ਤੇ ਸੁਰੱਖਿਆ ਫ਼ੋਰਸ ਦੀਆਂ ਸਾਂਝੀਆਂ ਟੀਮਾਂ ਨੇ ਅੱਤਵਾਦ ਰੋਕੂ ਮੁਹਿੰਮ ਸ਼ੁਰੂ ਕੀਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਫ਼ੋਰਸਾਂ ਦੀ ਟੀਮ ਮੌਕੇ 'ਤੇ ਪਹੁੰਚੀ, ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਹਰਿਆਣਾ: ਕਰਨਾਲ ’ਚ ਪੁਲਸ ਨੇ 4 ਅੱਤਵਾਦੀ ਫੜੇ, ਕਾਰ ’ਚੋਂ ਵੱਡੀ ਮਾਤਰਾ ’ਚ ਅਸਲਾ ਬਰਾਮਦ
ਸੁਰੱਖਿਆ ਫ਼ੋਰਸਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਹਾਂ ਪੱਖਾਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਹਿਜ਼ਬੁਲ ਮੁਜਾਹੀਦੀਨ ਨਾ ਜੁੜੇ ਹੋਏ ਸਨ। ਉਨ੍ਹਾਂ 'ਚੋਂ ਇਕ ਅੱਤਵਾਦੀ ਸੰਗਠਨ ਦਾ ਕਮਾਂਡਰ ਸੀ, ਜੋ ਸਾਲ 2016 ਤੋਂ ਸਰਗਰਮ ਸੀ। ਦੱਸਣਯੋਗ ਹੈ ਕਿ ਇਹ ਮੁਕਾਬਲਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਜੰਮੂ ਕਸ਼ਮੀਰ ਸ਼੍ਰੀ ਅਮਰਨਾਥ ਯਾਤਰਾ ਦੀ ਮੇਜ਼ਬਾਨੀ ਦੀ ਤਿਆਰੀ ਕਰ ਰਿਹਾ ਹੈ। ਅਮਰਨਾਥ ਯਾਤਰਾ ਕੋਰੋਨਾ ਕਾਰਨ 2 ਸਾਲਾਂ ਤੱਕ ਮੁਲਤਵੀ ਰਹਿਣ ਤੋਂ ਬਾਅਦ ਇਸ ਸਾਲ ਮੁੜ ਸ਼ੁਰੂ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ