ਹਿਮਾਚਲ ਪ੍ਰਦੇਸ਼ : ਡੂੰਘੀ ਖੱਡ ''ਚ ਡਿੱਗੀ ਕਾਰ, 3 ਦੀ ਮੌਤ

03/15/2024 7:00:49 PM

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਜ਼ਿਲ੍ਹੇ ਦੇ ਬਲਸਨ ਖੇਤਰ 'ਚ ਇਕ ਕਾਰ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਚੌਪਾਲ ਵਿਧਾਨ ਸਭਾ ਖੇਤਰ ਦੇ ਅਧੀਨ ਬਲਸਨ ਖੇਤਰ 'ਚ ਧਨੋਟ ਦੇ ਬੰਧੂ ਢਾਂਕ ਕੋਲ ਇਕ ਕਾਰ (ਯੂਕੇ07ਜੈੱਡ-9695) ਕਰੀਬ 350 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। ਇਸ 'ਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼ਾਮ 7 ਵਜੇ ਤੱਕ ਖੱਡ 'ਚੋਂ ਸਿਰਫ਼ 2 ਲਾਸ਼ਾਂ ਹੀ ਕੱਢੀਆਂ ਜਾ ਸਕੀਆਂ ਸਨ।

ਦੱਸਿਆ ਜਾ ਰਿਹਾ ਹੈ ਕਿ ਤੀਜੀ ਲਾਸ਼ ਅਜੇ ਵੀ ਗੱਡੀ 'ਚ ਫਸੀ ਹੋਈ ਹੈ। ਮ੍ਰਿਤਕ ਉੱਤਰਾਖੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਸ ਅਨੁਸਾਰ ਇਹ ਜਾਣਕਾਰੀ ਨਹੀਂ ਮਿਲ ਸਕੀ ਕਿ ਇਹ ਲੋਕ ਕਿੱਥੇ ਜਾ ਰਹੇ ਸਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਠਿਯੋਗ ਹਸਪਤਾਲ ਭੇਜਿਆ ਜਾਵੇਗਾ। ਥਾਣਾ ਇੰਚਾਰਜ ਦੇਹਾ ਰਮੇਸ਼ ਚੌਹਾਨ ਨੇ ਦੱਸਿਆ ਕਿ ਅਜੇ ਲਾਸ਼ਾਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


DIsha

Content Editor

Related News