ਸਕੂਲ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ''ਚ 3 ਲੋਕਾਂ ਦੀ ਮੌਤ

Thursday, Sep 19, 2024 - 06:31 PM (IST)

ਸਕੂਲ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ''ਚ 3 ਲੋਕਾਂ ਦੀ ਮੌਤ

ਮੁੰਬਈ- ਰਾਏਗੜ੍ਹ ਜ਼ਿਲ੍ਹੇ 'ਚ ਪਾਲੀ ਖੋਪੋਲੀ ਰੋਡ 'ਤੇ ਕਾਂਸਲ ਪਿੰਡ ਨੇੜੇ ਇਕ ਸਕੂਲ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਲਾਸ਼ਾਂ ਨੂੰ ਜੰਭੁਲਪਾੜਾ ਪ੍ਰਾਈਮਰੀ ਹੈਲਥ ਸੈਂਟਰ ਭੇਜ ਦਿੱਤਾ ਗਿਆ ਹੈ। 

ਪੁਲਸ ਮੁਤਾਬਕ ਬੁੱਧਵਾਰ ਨੂੰ ਸਕੂਲ ਬੱਸ ਰਾਏਗੜ੍ਹ ਦੇ ਪਾਲੀ ਖੋਪਲੀ ਰੂਟ 'ਤੇ ਜਾ ਰਹੀ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਦੀ ਬੱਸ ਨਾਲ ਟੱਕਰ ਹੋ ਗਈ। ਇਸ ਘਟਨਾ ਵਿੱਚ ਮੋਟਰਸਾਈਕਲ ਸਵਾਰ ਤਿੰਨਾਂ ਦੀ ਮੌਤ ਹੋ ਗਈ। ਪੁਲਸ ਅਜੇ ਤੱਕ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਪਛਾਣ ਨਹੀਂ ਕਰ ਸਕੀ ਹੈ। 


author

Rakesh

Content Editor

Related News