ਭਾਰਤ-ਪਾਕਿ ਸਰਹੱਦ ''ਤੇ ਮਿਲੀ ਕਰੋੜਾਂ ਦੀ ਹੈਰੋਇਨ, ਖੇਤ ''ਚੋਂ ਬਰਾਮਦ ਹੋਇਆ 3 ਕਿਲੋ ਦਾ ਪੈਕੇਟ

Tuesday, Aug 20, 2024 - 04:40 PM (IST)

ਜੈਪੁਰ (ਭਾਸ਼ਾ)- ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪੁਲਸ ਨਾਲ ਮਿਲ ਕੇ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 15 ਕਰੋੜ ਰੁਪਏ ਦੱਸੀ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਅਨੁਸਾਰ ਇਹ ਹੈਰੋਇਨ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰ ਕੇ ਲਿਆਂਦੀ ਜਾ ਰਹੀ ਸੀ। ਅਧਿਕਾਰੀਆਂ ਅਨੁਸਾਰ ਨਸ਼ੀਲੇ ਪਦਾਰਥ ਦੀ ਇਹ ਖੇਪ ਸਮੇਜਾ ਥਾਣਾ ਖੇਤਰ 'ਚ 44 ਪੀਐੱਸ ਪਿੰਡ ਦੇ ਖੇਤਾਂ 'ਚ ਮਿਲੀ। 

ਡਰੋਨ ਰਾਹੀਂ ਪਾਕਿਸਤਾਨ ਤੋਂ ਉਸ ਨੂੰ ਭੇਜੇ ਜਾਣ ਦੀ ਸੂਚਨਾ ਮਿਲਣ 'ਤੇ ਸੰਯੁਕਤ ਟੀਮ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਕੋਲ ਤਲਾਸ਼ੀ ਮੁਹਿੰਮ ਚਲਾਈ ਸੀ। ਬੀ.ਐੱਸ.ਐੱਫ. (ਰਾਜਸਥਾਨ) ਨੇ ਟਵੀਟ ਕੀਤਾ,''19-20 ਅਗਸਤ ਦੀ ਰਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਪੁਲਸ ਨਾਲ ਮਿਲ ਕੇ ਸਾਂਝੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਰਾਏਸਿੰਘਨਗਰ ਦੇ ਖੇਤਾਂ ਤੋਂ ਸ਼ੱਕੀ ਹੈਰੋਇਨ ਦਾ ਲਗਭਗ 3 ਕਿਲੋ ਭਾਰ ਵਾਲਾ ਪੈਕੇਟ ਬਰਾਮਦ ਕੀਤਾ ਗਿਆ।'' ਪੁਲਸ ਨੇ ਦੱਸਿਆ ਕਿ ਬਲਵੰਤ ਸਿੰਘ ਰਾਏਸਿਖ ਦੇ ਖੇਤ ਤੋਂ ਤਿੰਨ ਕਿਲੋ ਭਾਰੀ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ ਹੈ ਅਤੇ ਹੁਣ ਤਸਕਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News