CRPF ਦੇ ਕੈਂਪ ’ਤੇ ਗ੍ਰਨੇਡ ਹਮਲਾ ਕਰਨ ਵਾਲੇ ਲਸ਼ਕਰ ਦੇ 3 ਅੱਤਵਾਦੀ ਗ੍ਰਿਫ਼ਤਾਰ

Saturday, Aug 28, 2021 - 10:33 AM (IST)

CRPF ਦੇ ਕੈਂਪ ’ਤੇ ਗ੍ਰਨੇਡ ਹਮਲਾ ਕਰਨ ਵਾਲੇ ਲਸ਼ਕਰ ਦੇ 3 ਅੱਤਵਾਦੀ ਗ੍ਰਿਫ਼ਤਾਰ

ਸ਼੍ਰੀਨਗਰ- ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਕੈਂਪ ’ਤੇ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਤਿੰਨ ਮਦਦਗਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੁਪਵਾੜਾ ਦੇ ਲੰਗੇਟ ’ਚ ਸੀ.ਆਰ.ਪੀ.ਐੱਫ. ਕੈਂਪ ’ਤੇ 16 ਅਗਸਤ ਨੂੰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਇਕ ਦੋਸ਼ੀ ਦੇ ਟਿਕਾਣੇ ਦੀ ਖੁਫ਼ੀਆ ਜਾਣਕਾਰੀ ਮਿਲੀ। ਉਨ੍ਹਾਂ ਕਿਹਾ,‘‘ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ 30 ਰਾਸ਼ਟਰੀ ਰਾਈਫਲਜ਼ (ਆਰ.ਆਰ.) ਵਲੋਂ ਸ਼ੁੱਕਰਵਾਰ ਸ਼ਾਮ ਲੰਗੇਟ ਦੇ ਸ਼ਤਪੋਰਾ ਮੁਹੱਲਾ ’ਚ ਇਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਸ਼ੁਰੂ ਕੀਤਾ ਗਿਆ ਸੀ।’’

ਇਹ ਵੀ ਪੜ੍ਹੋ : ਹਾਈ ਕੋਰਟ ਦਾ ਅਜੀਬੋ-ਗਰੀਬ ਫ਼ੈਸਲਾ, ਪਤਨੀ ਨਾਲ ਜ਼ਬਰਨ ਸਰੀਰਕ ਸਬੰਧ ਬਣਾਉਣਾ ਰੇਪ ਨਹੀਂ

ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਅੱਤਵਾਦੀਆਂ ਦੇ ਇਕ ਮਦਦਗਾਰ ਨੂੰ ਹਥਿਆਰਾਂ ਅਤੇ ਗੋਲਾ-ਬਾਰੂਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਅੱਤਵਾਦੀ ਦੀ ਪਛਾਣ ਇਸ਼ਫਾਕ ਅਹਿਮਦ ਡਾਰ ਦੇ ਰੂਪ ’ਚ ਹੋਈ ਹੈ। ਪੁਲਸ ਪੁੱਛ-ਗਿੱਛ ’ਚ ਡਾਰ ਨੇ ਹਮਲੇ ’ਚ ਸ਼ਾਮਲ 2 ਹੋਰ ਲੋਕਾਂ ਦੇ ਨਾਂਵਾਂ ਦਾ ਵੀ ਖੁਲਾਸਾ ਕੀਤਾ। ਉਨ੍ਹਾਂ ਕਿਹਾ,‘‘ਸੰਯੁਕਤ ਟੀਮ ਨੇ ਉਨ੍ਹਾਂ ਦੇ ਘਰਾਂ ’ਤੇ ਛਾਪਾ ਮਾਰ ਕੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਹੋਇਆ ਹੈ। ਦੋਹਾਂ ਦੀ ਪਛਾਣ ਜਮਸ਼ੀਦ ਅਹਿਮਦ ਸ਼ਾਹ ਅਤੇ ਜਾਵੇਦ ਅਹਿਮਦ ਖਾਨ ਦੇ ਰੂਪ ’ਚ ਹੋਈ ਹੈ।’’ ਉਨ੍ਹਾਂ ਕਿਹਾ,‘‘ਪੁੱਛ-ਗਿੱਛ ਤੋਂ ਪਤਾ ਲੱਗਾ ਕਿ ਅੱਤਵਾਦੀਆਂ ਦੇ ਮਦਦਗਾਰ ਇਹ ਤਿੰਨੋਂ ਅੱਤਵਾਦੀ ਲਸ਼ਕਰ ਦੇ ਸੰਪਰਕ ’ਚ ਸਨ ਅਤੇ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਸਨ। ਗ੍ਰਿਫ਼ਤਾਰ ਤਿੰਨੋਂ ਅੱਤਵਾਦੀਆਂਨੇ 16 ਅਗਸਤ ਨੂੰ ਸੀ.ਆਰ.ਪੀ.ਐੱਫ. ਕੈਂਪ ’ਤੇ ਗ੍ਰਨੇਡ ਹਮਲੇ ’ਚ ਆਪਣੀ ਸ਼ਮੂਲੀਅਤ ਸਵੀਕਾਰੀ ਹੈ।’’ ਪੁਲਸ ਨੇ ਕਿਹਾ ਕਿ ਗ੍ਰਿਫ਼ਤਾਰ ਤਿੰਨੋਂ ਅੱਤਵਾਦੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਚਿਤਾਵਨੀ : ਖ਼ਤਮ ਨਹੀਂ ਹੋਈ ਹੈ ਕੋਰੋਨਾ ਦੀ ਦੂਜੀ ਲਹਿਰ, ਸਾਵਧਾਨੀ ਨਾਲ ਮਨਾਓ ਤਿਉਹਾਰ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ 


author

DIsha

Content Editor

Related News