ਆਂਧਰਾ ਪ੍ਰਦੇਸ਼ ''ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਕੀਤੀ ਖੁਦਕੁਸ਼ੀ
Monday, Oct 13, 2025 - 03:53 PM (IST)

ਕੜਾਪਾ (ਵਾਰਤਾ) : ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾਪੁਰਮ ਪਿੰਡ ਵਿੱਚ ਸੋਮਵਾਰ ਸਵੇਰੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਚੱਲਦੀ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਤਿੰਨੋਂ ਵਿਅਕਤੀ ਰੇਲਵੇ ਪਟੜੀਆਂ 'ਤੇ ਗਏ ਅਤੇ ਥੋੜ੍ਹੀ ਦੇਰ ਬਾਅਦ ਟਰੈਕ ਨੰਬਰ ਤਿੰਨ 'ਤੇ ਚੱਲਦੀ ਮਾਲ ਗੱਡੀ ਅੱਗੇ ਛਾਲ ਮਾਰ ਕੇ ਤੁਰੰਤ ਖੁਦਕੁਸ਼ੀ ਕਰ ਲਈ।
ਪੁਲਸ ਨੇ ਮ੍ਰਿਤਕਾਂ ਦੀ ਪਛਾਣ ਸ਼੍ਰੀਰਾਮੁਲੂ (35), ਉਸਦੀ ਪਤਨੀ ਸ਼ਿਰੀਸ਼ਾ (30) ਅਤੇ ਉਨ੍ਹਾਂ ਦੇ ਪੁੱਤਰ ਰਿਤਵਿਕ (2) ਵਜੋਂ ਕੀਤੀ ਹੈ। ਸ਼੍ਰੀਰਾਮੁਲੂ ਨੇ ਕਾਰੋਬਾਰ ਲਈ ਇੱਕ ਸ਼ਾਹੂਕਾਰ ਤੋਂ ਪੈਸੇ ਉਧਾਰ ਲਏ ਸਨ ਪਰ ਉਨ੍ਹਾਂ ਨੂੰ ਨੁਕਸਾਨ ਹੋਇਆ। ਪੁਲਸ ਨੇ ਕਿਹਾ ਕਿ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਇਹ ਸਖ਼ਤ ਕਦਮ ਚੁੱਕਿਆ ਕਿਉਂਕਿ ਉਹ ਸ਼ਾਹੂਕਾਰ ਦੇ ਦਬਾਅ ਨੂੰ ਸਹਿਣ ਨਹੀਂ ਕਰ ਸਕੇ। ਉਹ ਸ਼ਹਿਰ ਦੀ ਸ਼ੰਕਰਪੁਰਮ ਕਲੋਨੀ ਦੇ ਰਹਿਣ ਵਾਲੇ ਸਨ। ਰੇਲਵੇ ਪੁਲਸ ਨੇ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਜੀ.ਜੀ.ਐੱਚ. ਹਸਪਤਾਲ ਭੇਜ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e