ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਕੁਹਾੜੀ ਮਾਰ ਕੀਤਾ ਕਤਲ, ਦਰੱਖ਼ਤ ਦੀ ਵੰਡ ਨੂੰ ਲੈ ਕੇ ਹੋਇਆ ਵਿਵਾਦ
Friday, Feb 09, 2024 - 11:48 PM (IST)
ਨੈਸ਼ਨਲ ਡੈਸਕ - ਝਾਰਖੰਡ ਦੇ ਗੁਮਲਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇਕ ਵੱਡੇ ਹੋਏ ਦਰੱਖ਼ਤ ਨੂੰ ਲੈ ਕੇ ਵਿਵਾਦ ਵਿੱਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਸਿਸਈ ਥਾਣਾ ਖੇਤਰ ਦੇ ਸਕਰੌਲੀ ਪਿੰਡ 'ਚ ਦੁਪਹਿਰ 3 ਵਜੇ ਦੇ ਕਰੀਬ ਵਾਪਰੀ ਇਸ ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ - ਨਵ-ਵਿਆਹੁਤਾ ਦੀ ਭੇਦਭਰੇ ਹਾਲਾਤ ਚ’ ਮੌਤ, ਲੜਕੀ ਪਰਿਵਾਰ ਨੇ ਕਤਲ ਦੇ ਲਾਏ ਦੋਸ਼
ਗੁਮਲਾ ਉਪਮੰਡਲ ਪੁਲਸ ਅਧਿਕਾਰੀ ਸੁਰੇਸ਼ ਪ੍ਰਸਾਦ ਯਾਦਵ ਨੇ ਦੱਸਿਆ ਕਿ ਚਾਰ ਮਾਰਗੀ ਸੜਕ ਦੇ ਨਿਰਮਾਣ ਲਈ ਖੇਤਰ 'ਚ ਦਰੱਖ਼ਤ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ, “ਰੁੱਖਾਂ ਦੀ ਕਟਾਈ ਦੌਰਾਨ ਇੱਕ ਕਰੰਜ ਦਾ ਦਰੱਖ਼ਤ ਵੀ ਡਿੱਗ ਗਿਆ। ਪਰਿਵਾਰ ਦੇ ਵੱਖ-ਵੱਖ ਮੈਂਬਰਾਂ ਨੇ ਇਸ 'ਤੇ ਦਾਅਵਾ ਕੀਤਾ। ਝਗੜਾ ਇੰਨਾ ਵੱਧ ਗਿਆ ਕਿ ਇਹ ਘਟਨਾ ਵਾਪਰ ਗਈ।'' ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਇਕ ਮੈਂਬਰ ਕੋਲ ਕੁਹਾੜੀ ਸੀ ਅਤੇ ਇਸ ਤਕਰਾਰ ਦੌਰਾਨ ਉਸ ਨੇ ਆਪਣੇ ਰਿਸ਼ਤੇਦਾਰਾਂ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ - ਘਰ ਦੇ ਬਾਹਰ ਖੜ੍ਹੀ ਕਾਰ 'ਚ ਅਚਾਨਕ ਲੱਗੀ ਅੱਗ, ਜ਼ਿੰਦਾ ਸੜਿਆ 3 ਸਾਲਾ ਮਾਸੂਮ
ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਨੂੰ ਬਿਹਤਰ ਇਲਾਜ ਲਈ ਰਾਂਚੀ ਦੇ ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਨਾਗੇਸ਼ਵਰ ਸਾਹੂ (62), ਉਸ ਦੇ ਪੁੱਤਰ ਪਵਨ ਕੁਮਾਰ ਸਾਹੂ (35) ਅਤੇ ਉਸ ਦੇ ਰਿਸ਼ਤੇਦਾਰ ਮੁੰਨਾ ਸਾਹੂ (58) ਵਜੋਂ ਹੋਈ ਹੈ। ਜ਼ਖ਼ਮੀ ਵਿਅਕਤੀ ਵਿਕਾਸ ਕੁਮਾਰ ਸਾਹੂ ਪੁੱਤਰ ਮੁੰਨਾ ਸਾਹੂ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸਬੰਧ 'ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e