ਸੜਕ ਹਾਦਸੇ ''ਚ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ, ਬੱਚੀ ਜ਼ਖ਼ਮੀ

Monday, Oct 21, 2024 - 02:04 PM (IST)

ਸੜਕ ਹਾਦਸੇ ''ਚ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ, ਬੱਚੀ ਜ਼ਖ਼ਮੀ

ਦੁਰਗ (ਭਾਸ਼ਾ)- ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿਚ ਇਕ ਟਰੱਕ ਦੀ ਲਪੇਟ ਵਿਚ ਆਉਣ ਨਾਲ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਪੁਲਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੁਲਗਾਓਂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਧੌਰ ਨੇੜੇ ਇਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ 'ਚ ਮੋਟਰਸਾਈਕਲ ਸਵਾਰ ਰਾਜੇਸ਼ ਸਾਹੂ (32), ਰਿਤੂ ਸਾਹੂ (28) ਅਤੇ ਇਕ 12 ਸਾਲਾ ਕੁੜੀ ਦੀ ਮੌਤ ਹੋ ਗਈ ਅਤੇ ਇਕ 2 ਸਾਲਾ ਬੱਚੀ ਜ਼ਖ਼ਮੀ ਹੋ ਗਈ। ਉਨ੍ਹਾਂ ਦੱਸਿਆ ਕਿ ਢੌਰ ਪਿੰਡ ਦਾ ਵਾਸੀ ਸਾਹੂ ਪਰਿਵਾਰ ਕਿਸੇ ਕੰਮ ਤੋਂ ਕਚਾਂਦੁਰ ਪਿੰਡ ਆਇਆ ਸੀ। ਅੱਜ ਸਵੇਰੇ ਲਗਭਗ 9 ਵਜੇ ਜਦੋਂ ਉਹ ਲੋਕ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਪਰਤ ਰਹੇ ਸਨ, ਉਦੋਂ ਪਿੰਡ ਤੋਂ ਕੁਝ ਦੂਰੀ 'ਤੇ ਸੀਮੈਂਟ ਨਾਲ ਭਰੇ ਇਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। 

ਇਸ ਘਟਨਾ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਹਾਦਸੇ ਵਾਲੀ ਜਗ੍ਹਾ ਲਈ ਪੁਲਸ ਦਲ ਰਵਾਨਾ ਕੀਤਾ ਗਿਆ ਅਤੇ ਲਾਸ਼ਾਂ ਅਤੇ ਜ਼ਖ਼ਮੀ ਕੁੜੀ ਨੂੰ ਹਸਪਤਾਲ ਭੇਜਿਆ ਗਿਆ। ਉਨ੍ਹਾਂ ਦੱਸਿਆ ਜ਼ਖ਼ਮੀ ਕੁੜੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਗੁੱਸੇ 'ਚ ਪਿੰਡ ਵਾਸੀਆਂ ਨੇ ਚੱਕ ਜਾਮ ਕਰ ਦਿੱਤਾ। ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਪਿੰਡ ਵਾਸੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News