ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ

Saturday, Aug 10, 2024 - 10:18 AM (IST)

ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ

ਬੇਗੂਸਰਾਏ - ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਦੇ ਬਛਵਾੜਾ ਥਾਣਾ ਖੇਤਰ 'ਚ ਅਪਰਾਧੀਆਂ ਵਲੋਂ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਗਲਾ ਵੱਢ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਵਾਰਦਾਤ ਦੌਰਾਨ ਮ੍ਰਿਤਕਾਂ ਦੇ ਪੁੱਤਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। 

ਇਹ ਵੀ ਪੜ੍ਹੋ - ਡੇਰੇ ਸਿਰਸੇ ਦਾ ਮੁੱਖੀ ਕੌਣ? ਬਾਬੇ ਦੀ ਲਾਲ ਡਾਇਰੀ ਖੋਲ੍ਹੇਗੀ ਕਈ ਰਾਜ਼

ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਚਿਰੰਜੀਵੀਪੁਰ ਪਿੰਡ ਦੇ ਵਾਰਡ ਨੰਬਰ 12 ਠੱਠਾ ਰਸੀਦਪੁਰ 'ਚ ਸ਼ੁੱਕਰਵਾਰ ਦੇਰ ਰਾਤ ਅਪਰਾਧੀਆਂ ਨੇ ਸੰਜੀਵਨ ਮਹਤੋ (40), ਉਸ ਦੀ ਪਤਨੀ ਸੰਜੀਤਾ ਦੇਵੀ ਅਤੇ ਬੇਟੀ ਸਪਨਾ ਕੁਮਾਰੀ (10) ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਦੌਰਾਨ ਉਹਨਾਂ ਨੇ ਪੁੱਤਰ ਅੰਕੁਸ਼ ਕੁਮਾਰ ਨੂੰ ਗੰਭੀਰ ਤੌਰ 'ਤੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਅੰਕੁਸ਼ ਨੂੰ ਪੁਲਸ ਨੇ ਸਥਾਨਕ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾ ਦਿੱਤਾ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News