ਦਿੱਲੀ ''ਚ ਦੁਕਾਨਦਾਰ ''ਤੇ ਹਮਲਾ ਕਰਨ ਵਾਲੇ ਟਿੱਲੂ ਤਾਜਪੁਰੀਆ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ

Friday, Feb 23, 2024 - 11:50 PM (IST)

ਦਿੱਲੀ ''ਚ ਦੁਕਾਨਦਾਰ ''ਤੇ ਹਮਲਾ ਕਰਨ ਵਾਲੇ ਟਿੱਲੂ ਤਾਜਪੁਰੀਆ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਨਵੀਂ ਦਿੱਲੀ — ਉੱਤਰੀ-ਪੱਛਮੀ ਦਿੱਲੀ ਦੇ ਅਲੀਪੁਰ ਇਲਾਕੇ 'ਚ ਮੀਟ ਦੀ ਦੁਕਾਨ ਦੇ ਮਾਲਕ 'ਤੇ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਟਿੱਲੂ ਤਾਜਪੁਰੀਆ ਗੈਂਗ ਦੇ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰੋਹਿਤ (24) ਵਾਸੀ ਬਖਤਾਵਰਪੁਰ, ਸਿਧਾਰਥ (19) ਵਾਸੀ ਬਕੌਲੀ ਅਤੇ ਮੋਹਿਤ (23) ਵਾਸੀ ਸੋਨੀਪਤ ਹਰਿਆਣਾ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਇਕ ਹੋਰ ਦੋਸ਼ੀ ਕੁਨਾਲ ਫਰਾਰ ਹੈ।

ਇਹ ਵੀ ਪੜ੍ਹੋ - ਮਾਂ ਤੇ ਭੈਣ ਨਾਲ ਛੇੜਛਾੜ ਕਰ ਰਹੇ ਸੀ ਬਦਮਾਸ਼, ਵਿਰੋਧ ਕਰਨ 'ਤੇ ਨਾਬਾਲਗ ਬੇਟੇ ਨੂੰ ਮਾਰ ਦਿੱਤੀ ਗੋਲੀ

ਪੁਲਸ ਮੁਤਾਬਕ ਵੀਰਵਾਰ ਰਾਤ 9.34 ਵਜੇ ਪੁਲਸ ਕੰਟਰੋਲ ਰੂਮ 'ਚ ਇਕ ਕਾਲ ਆਈ, ਜਿਸ 'ਚ ਇਕ ਔਰਤ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਵਿਕਾਸ 'ਤੇ ਚਾਰ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਘਟਨਾ ਉਦੋਂ ਵਾਪਰੀ ਜਦੋਂ ਵਿਕਾਸ ਬਕੌਲੀ ਪਿੰਡ ਵਿੱਚ ਆਪਣੀ ਮੀਟ ਦੀ ਦੁਕਾਨ ਦੇ ਸਾਹਮਣੇ ਆਪਣੀ ਕਾਰ ਵਿੱਚ ਬੈਠਾ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਟਿੱਲੂ ਤਾਜਪੁਰੀਆ ਗੈਂਗ ਦੇ ਚਾਰ ਮੈਂਬਰ ਉਥੇ ਪਹੁੰਚੇ ਅਤੇ ਉਨ੍ਹਾਂ 'ਚੋਂ ਸਿਧਾਰਥ, ਰੋਹਿਤ ਅਤੇ ਕੁਨਾਲ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਵਿਕਾਸ ਦੇ ਖੱਬੀ ਪੱਟ ਵਿੱਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਵਿਕਾਸ ਨੇ ਆਪਣੀ ਕਾਰ ਵਿਚ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਉਸ ਦਾ ਪਿੱਛਾ ਕੀਤਾ।

ਇਹ ਵੀ ਪੜ੍ਹੋ - Nvidia ਨੇ ਇੱਕ ਦਿਨ 'ਚ ਬਣਾਇਆ ਕਮਾਈ ਦਾ ਰਿਕਾਰਡ, ਬਣੀ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਕੰਪਨੀ

ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਦੋਸ਼ੀ ਬਖਤਾਵਰਪੁਰ 'ਚ ਲੁਕੇ ਹੋਏ ਹਨ, ਜਿਸ ਤੋਂ ਬਾਅਦ ਜਦੋਂ ਪੁਲਸ ਉਥੇ ਪਹੁੰਚੀ ਤਾਂ ਰੋਹਿਤ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕੀਤੀ। ਪੁਲਸ ਦੇ ਡਿਪਟੀ ਕਮਿਸ਼ਨਰ (ਆਊਟਰ ਨਾਰਥ) ਰਵੀ ਕੁਮਾਰ ਸਿੰਘ ਨੇ ਦੱਸਿਆ ਕਿ ਗੋਲੀਬਾਰੀ 'ਚ ਦੋਸ਼ੀ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੋਹਿਤ ਨੂੰ ਵੀ ਕਾਬੂ ਕਰ ਲਿਆ ਗਿਆ। ਅਧਿਕਾਰੀਆਂ ਮੁਤਾਬਕ ਸਿਧਾਰਥ ਨਾਂ ਦੇ ਦੋਸ਼ੀ ਨੂੰ ਜੈਂਤੀ ਟੋਲ ਨੇੜੇ ਖੇਤਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਦੋ ਕਾਰਤੂਸ, ਦੋ ਖੋਖੇ, ਵਾਰਦਾਤ ਵਿੱਚ ਵਰਤੀ ਗਈ ਕਾਰ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਪੁਲਸ ਅਨੁਸਾਰ ਰੋਹਿਤ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ ਅਤੇ ਮੋਹਿਤ ਅਤੇ ਸਿਧਾਰਥ ਦੋ-ਦੋ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ। ਕੁਨਾਲ ਨਾਮ ਦਾ ਮੁਲਜ਼ਮ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Inder Prajapati

Content Editor

Related News