ਸ਼ਰਮਨਾਕ! ਲਾਪਤਾ ਧੀ ਨੂੰ ਲੱਭ ਰਹੀ ਮਾਂ ਨਾਲ ਤਿੰਨ ਲੋਕਾਂ ਨੇ ਕੀਤਾ ਸਮੂਹਕ ਜਬਰ ਜ਼ਿਨਾਹ

Saturday, Apr 16, 2022 - 11:49 AM (IST)

ਨਵੀਂ ਦਿੱਲੀ (ਭਾਸ਼ਾ)- ਪੱਛਮੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ 'ਚ ਆਪਣੀ ਲਾਪਤਾ ਧੀ ਨੂੰ ਲੱਭ ਰਹੀ 36 ਸਾਲਾ ਔਰਤ ਨਾਲ ਤਿੰਨ ਲੋਕਾਂ ਵਲੋਂ ਸਮੂਹਕ ਜਬਰ ਜ਼ਿਨਾਹ ਕੀਤਾ ਗਿਆ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਔਰਤ ਨੇ ਹੋਸ਼ 'ਚ ਆਉਣ 'ਤੇ ਵੀਰਵਾਰ ਸਵੇਰੇ ਪੁਲਸ 'ਚ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਦੱਸਿਆ ਕਿ ਉਸ ਨੇ ਘਟਨਾ ਦੇ ਸਿਲਸਿਲੇ 'ਚ ਕੋਲ ਦੇ ਇਕ ਰੈਸਟੋਰੈਂਟ 'ਚ ਵੇਟਰ ਦਾ ਕੰਮ ਕਰਨ ਵਾਲੇ ਤਿੰਨ ਲੋਕਾਂ ਨਵੀਨ ਸਿੰਘ (28), ਬਿਸ਼ਵ ਮੋਹਨ ਆਚਾਰੀਆ (26) ਅਤੇ ਅਕਸ਼ੇ ਤਨੇਜਾ (30) ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਪਤੀ ਨਾਲ ਝਗੜੇ ਤੋਂ ਬਾਅਦ ਕਲਯੁੱਗੀ ਮਾਂ ਨੇ 3 ਮਹੀਨੇ ਦੀ ਮਾਸੂਮ ਦਾ ਗਲ਼ਾ ਘੁੱਟ ਕੀਤਾ ਕਤਲ

ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਦੱਸਿਆ ਕਿ ਉਹ ਆਪਣੀ 17 ਸਾਲਾ ਲਾਪਤਾ ਧੀ ਨੂੰ ਲੱਭ ਰਹੀ ਸੀ, ਇਸ ਦੌਰਾਨ ਉਹ ਇਕ ਵਿਅਕਤੀ ਨੂੰ ਮਿਲੀ, ਜਿਸ ਨੇ ਉਸ ਦੀ ਮਦਦ ਕਰਨ ਦੀ ਗੱਲ ਕਹੀ। ਉਨ੍ਹਾਂ ਦੱਸਿਆ ਕਿ ਔਰਤ ਉਸ ਵਿਅਕਤੀ ਅਤੇ ਉਸ ਦੇ 2 ਦੋਸਤਾਂ ਨਾਲ ਉਨ੍ਹਾਂ ਦੇ ਕਿਰਾਏ ਦੇ ਮਕਾਨ 'ਤੇ ਚੱਲੀ ਗਈ। ਪੁਲਸ ਨੇ ਦੱਸਿਆ ਕਿ ਇਸੇ ਦੌਰਾਨ ਦੋਸ਼ੀਆਂ ਨੂੰ ਔਰਤ ਨੂੰ ਕੋਲਡ ਡਰਿੰਕ ਦਿੱਤੀ, ਜਿਸ ਨੂੰ ਪੀ ਕੇ ਉਹ ਬੇਹੋਸ਼ ਹੋ ਗਈ। ਪੁਲਸ ਨੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਹੋਸ਼ ਆਉਣ 'ਤੇ ਉਸ ਨੂੰ ਅਹਿਸਾਸ ਹੋਇਆ ਕਿ ਤਿੰਨ ਲੋਕਾਂ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News