ਜੰਮੂ ਕਸ਼ਮੀਰ ਦੇ ਬਾਰਾਮੂਲਾ ''ਚ ਤਿੰਨ ਅੱਤਵਾਦੀ ਢੇਰ

01/23/2019 10:19:45 PM

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਇਕ ਮੁਕਬਾਲੇ 'ਚ ਤਿੰਨ ਅੱਤਵਾਦੀ ਮਾਰੇ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲੇ ਦੇ ਬਿੰਨੇਰ ਇਲਾਕੇ ਦੀ ਘੇਰਾਬੰਦੀ ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀ ਚਲਾਈ ਤੇ ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਅਧਿਕਾਰੀ ਨੇ ਦੱਸਿਆ ਕਿ ਮੁਹਿੰਮ 'ਚ ਤਿੰਨ ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਹਥਿਆਰ ਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਲਸ਼ਕਰ-ਏ-ਤੈਇਬਾ ਨਾਲ ਜੁੜੇ ਸਨ ਤੇ ਉਨ੍ਹਾਂ ਦੀ ਪਛਾਣ ਸੁਹੈਬ ਫਾਰੂਕ ਅਖੂਨ, ਮੋਹਸਿਨ ਮੁਸ਼ਤਾਕ ਭੱਟ ਤੇ ਨਾਸਿਰ ਅਹਿਮਜ ਦਰਜੀ ਦੇ ਤੌਰ 'ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਉੱਤਰੀ ਕਸ਼ਮੀਰ 'ਚ ਅੱਤਵਾਦ ਨਾਲ ਜੁੜੀਆਂ ਕਈ ਵਾਰਦਾਤਾਂ 'ਚ ਸ਼ਾਮਲ ਰਹੇ ਸਨ।


Inder Prajapati

Content Editor

Related News