ਮਣੀਪੁਰ ’ਚ 3 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ

Friday, Jan 24, 2025 - 06:50 PM (IST)

ਮਣੀਪੁਰ ’ਚ 3 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਇੰਫਾਲ (ਏਜੰਸੀ)- ਸੁਰੱਖਿਆ ਫੋਰਸਾਂ ਨੇ ਮਣੀਪੁਰ ਦੇ ਥੌਬਲ ਤੇ ਇੰਫਾਲ ਪੱਛਮੀ ਜ਼ਿਲਿਆਂ ’ਚ ਵੱਖ-ਵੱਖ ਕਾਰਵਾਈਆਂ ਦੌਰਾਨ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ 3 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਦੱਸਿਆ ਕਿ ਪਾਬੰਦੀਸ਼ੁਦਾ ਸੰਗਠਨ ਕਾਂਗਲੇਈਪਾਕ ਕਮਿਊਨਿਸਟ ਪਾਰਟੀ ਦੇ 2 ਸਰਗਰਮ ਮੈਂਬਰਾਂ ਨੂੰ ਵੀਰਵਾਰ ਥੌਬਲ ਦੇ ਉਨਿੰਗਖੋਂਗ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ ਪਿਸਤੌਲ, ਗੋਲਾ-ਬਾਰੂਦ, ਨਕਦੀ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਬੁੱਧਵਾਰ ਇਕ ਹੋਰ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਕਾਂਗਲੇਈ ਯਾਵੋਲ ਕੰਨਾ ਲੂਪ ਦੇ ਇਕ ਮੈਂਬਰ ਨੂੰ ਇੰਫਾਲ ਵੈਸਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

cherry

Content Editor

Related News