ਡੇਢ ਕਰੋੜ ਦੇ ਗਹਿਣਿਆਂ ਦੀ ਲੁੱਟ, ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ ਗ੍ਰਿਫ਼ਤਾਰ

Tuesday, Sep 03, 2024 - 12:09 PM (IST)

ਸੁਲਤਾਨਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਵਿਚ ਸੁਲਤਾਨਪੁਰ ਜ਼ਿਲ੍ਹੇ ਦੇ ਕੋਤਵਾਲੀ ਨਗਰ ਇਲਾਕੇ ਵਿਚ ਬੀਤੇ ਬੁੱਧਵਾਰ ਨੂੰ ਇਕ ਸਰਾਫਾ ਵਪਾਰੀ ਦੀ ਦੁਕਾਨ ਤੋਂ ਕਰੀਬ ਡੇਢ ਕਰੋੜ ਰੁਪਏ ਦੇ ਗਹਿਣੇ ਲੁੱਟਣ ਦੇ ਦੋਸ਼ੀ ਤਿੰਨ ਬਦਮਾਸ਼ਾਂ ਨੂੰ ਪੁਲਸ ਨੇ ਮੰਗਲਵਾਰ ਸਵੇਰੇ ਇਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਦੱਸਿਆ ਕਿ ਮੁਕਾਬਲੇ 'ਚ ਤਿੰਨ ਲੁਟੇਰਿਆਂ ਦੇ ਨਾਲ-ਨਾਲ ਇਕ ਕਾਂਸਟੇਬਲ ਵੀ ਜ਼ਖਮੀ ਹੋ ਗਿਆ। ਪੁਲਸ ਸੁਪਰਡੈਂਟ (ਐੱਸ.ਪੀ.) ਸੋਮੇਨ ਬਰਮਾ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਤੜਕੇ ਸਾਢੇ ਤਿੰਨ ਵਜੇ ਕੋਤਵਾਲੀ ਨਗਰ ਦੇ ਇਮੀਲੀਆ 'ਚ ਤਿੰਨ ਲੋਕਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਉਨ੍ਹਾਂ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ।

ਇਸ ਦੌਰਾਨ ਤਿੰਨੋਂ ਬਦਮਾਸ਼ ਪੈਰ 'ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਕਾਂਸਟੇਬਲ ਸ਼ੈਲੇਸ਼ ਰਾਜਭਰ ਨੂੰ ਵੀ ਮੁਕਾਬਲੇ 'ਚ ਪੈਰ 'ਚ ਗੋਲੀ ਲੱਗ ਗਈ। ਉਨ੍ਹਾਂ ਦੱਸਿਆ ਕਿ ਬਦਮਾਸ਼ਾਂ ਦੀ ਪਛਾਣ ਸਚਿਨ ਸਿੰਘ, ਪੁਸ਼ਪੇਂਦਰ ਅਤੇ ਤ੍ਰਿਭੁਵਨ ਵਜੋਂ ਹੋਈ ਹੈ। ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਕਾਂਸਟੇਬਲ ਦਾ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਬੀਤੇ ਬੁੱਧਵਾਰ ਨੂੰ ਕੋਤਵਾਲੀ ਨਗਰ ਇਲਾਕੇ 'ਚ ਸਥਿਤ ਚੌਕ ਠੇਠੜੀ ਬਾਜ਼ਾਰ 'ਚ ਸਰਾਫਾ ਕਾਰੋਬਾਰੀ ਭਰਤ ਜੀ ਸੋਨੀ ਦੀ ਦੁਕਾਨ ਤੋਂ ਕਰੀਬ ਡੇਢ ਕਰੋੜ ਰੁਪਏ ਦੇ ਗਹਿਣੇ ਲੁੱਟ ਲਏ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News