ਦਿੱਲੀ ਤੇ ਉਤਰਾਖੰਡ ਹਾਈ ਕੋਰਟਾਂ ’ਚ 3 ਨਵੇਂ ਜੱਜ ਨਿਯੁਕਤ
Tuesday, Jan 07, 2025 - 07:23 PM (IST)
ਨਵੀਂ ਦਿੱਲੀ (ਏਜੰਸੀ)- ਕੇਂਦਰ ਸਰਕਾਰ ਨੇ ਦਿੱਲੀ ਅਤੇ ਉੱਤਰਾਖੰਡ ਦੀਆਂ ਹਾਈ ਕੋਰਟਾਂ ਲਈ ਮੰਗਲਵਾਰ ਨੂੰ 3 ਨਵੇਂ ਜੱਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਕਾਨੂੰਨ ਅਤੇ ਨਿਆਂ ਮੰਤਰਾਲਾ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ, ਅਜੈ ਦਿਗਪਾਲ ਨੂੰ ਦਿੱਲੀ ਹਾਈ ਕੋਰਟ ਅਤੇ ਹਰੀਸ਼ ਵੈਦਿਆਨਾਥਨ ਸ਼ੰਕਰ ਅਤੇ ਨਿਆਇਕ ਅਧਿਕਾਰੀ ਆਸ਼ੀਸ਼ ਨੈਥਾਨੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ।
ਮੰਤਰਾਲਾ ਨੇ ਕਿਹਾ ਹੈ ਕਿ ਭਾਰਤ ਦੇ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰ ਦੀ ਵਰਤੋਂ ਕਰਦੇ ਹੋਏ ਰਾਸ਼ਟਰਪਤੀ ਨੇ ਭਾਰਤ ਦੇ ਚੀਫ ਜਸਟਿਸ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਕਤ ਨਿਯੁਕਤੀਆਂ ਕੀਤੀਆਂ ਹਨ।