ਨੋਇਡਾ ''ਚ ''ਡਿਲੀਵਰੀ ਬੁਆਏ'' ਦੇ ਕਤਲ ਮਾਮਲੇ ''ਚ ਤਿੰਨ ਲੋਕ ਗ੍ਰਿਫ਼ਤਾਰ
Wednesday, Apr 10, 2024 - 11:53 PM (IST)
ਨੋਇਡਾ — ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਇਕ ਸਰਵਿਸ ਪ੍ਰੋਵਾਈਡਰ ਕੰਪਨੀ ਦੇ ਡਿਲੀਵਰੀ ਬੁਆਏ ਦੀ ਹੱਤਿਆ ਦੇ ਮਾਮਲੇ 'ਚ ਪੁਲਸ ਨੇ ਬੁੱਧਵਾਰ ਨੂੰ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਡਿਲੀਵਰੀ ਬੁਆਏ ਨੂੰ ਸਿਰ 'ਤੇ ਡੰਡੇ ਨਾਲ ਮਾਰ ਕੇ ਮਾਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਨੇੜਲੇ ਨਾਲੇ 'ਚ ਸੁੱਟ ਦਿੱਤਾ ਗਿਆ। ਪੁਲਸ ਅਨੁਸਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਡਿਲੀਵਰੀ ਬੁਆਏ ਦੀ ਬਾਈਕ 'ਤੇ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਪਵਨ ਸਿੰਘ ਦਾ ਐਲਾਨ, ਕਾਰਾਕਾਟ ਲੋਕ ਸਭਾ ਸੀਟ ਤੋਂ ਲੜਨਗੇ ਚੋਣ
ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਬੁਲੰਦਸ਼ਹਿਰ ਦੇ ਰਹਿਣ ਵਾਲੇ ਅਭਿਸ਼ੇਕ ਸਿੰਘ ਅਤੇ ਪਿੰਡ ਛਲੇਰਾ ਨਿਵਾਸੀ ਵਿਸ਼ਾਲ ਅਤੇ ਆਲੋਕ ਰਾਘਵ ਦੇ ਰੂਪ 'ਚ ਹੋਈ ਹੈ। ਪੁਲਸ ਮੁਤਾਬਕ ਇਹ ਘਟਨਾ 8 ਅਪ੍ਰੈਲ ਨੂੰ ਨੋਇਡਾ ਦੇ ਛਲੇਰਾ ਪਿੰਡ ਦੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਵਰੂਪ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਪੱਛਮੀ ਬੰਗਾਲ ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਸਰਫਾਬਾਦ ਪਿੰਡ 'ਚ ਕਿਰਾਏ ਦੇ ਕਮਰੇ 'ਚ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ।
ਇਹ ਵੀ ਪੜ੍ਹੋ- PM ਮੋਦੀ 14 ਅਪ੍ਰੈਲ ਨੂੰ ਮੈਸੂਰ 'ਚ ਰੈਲੀ ਤੇ ਮੰਗਲੁਰੂ 'ਚ ਕਰਨਗੇ ਰੋਡ ਸ਼ੋਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e