ਬੱਸ ਅਤੇ ਟਰਾਲੇ ਦੀ ਟੱਕਰ ''ਚ 3 ਲੋਕਾਂ ਦੀ ਮੌਤ 47 ਜ਼ਖ਼ਮੀ
Wednesday, Oct 23, 2024 - 01:55 PM (IST)
ਜੈਪੁਰ (ਵਾਰਤਾ)- ਰਾਜਸਥਾਨ 'ਚ ਕੋਟਪੁਤਲੀ ਖੇਤਰ 'ਚ ਦਿੱਲੀ ਜੈਪੁਰ ਨੈਸ਼ਨਲ ਹਾਈਵੇਅ 'ਤੇ ਬੁੱਧਵਾਰ ਨੂੰ ਬੱਸ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 47 ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਅਜਮੇਰ ਤੋਂ ਦਿੱਲੀ ਜਾ ਰਹੀ ਸਲੀਪਰ ਬੱਸ ਸਵੇਰੇ ਕਰੀਬ 5 ਵਜੇ ਕੋਟਪੁਤਲੀ 'ਚ ਕੰਪਰਪੁਰਾ ਕੋਲ ਟਰਾਲੇ ਨਾਲ ਟਕਰਾ ਗਈ। ਇਸ ਨਾਲ ਬੱਸ 'ਚ ਸਵਾਰ ਕਰੀਬ 50 ਲੋਕ ਜ਼ਖ਼ਮੀ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਿਆ। ਜਿੱਥੇ ਤਿੰਨ ਲੋਕਾਂ ਦੀ ਮੌਤ ਹੋ ਗਈ। ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਨੂੰ ਚੰਗੇ ਇਲਾਜ ਲਈ ਜੈਪੁਰ ਭੇਜਿਆ ਗਿਆ ਹੈ। ਘਟਨਾ ਤੋਂ ਬਾਅਦ ਟਰਾਲਾ ਡਰਾਈਵਰ ਮੌਕੇ 'ਤੇ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਜ਼ਿਲ੍ਹਾ ਕਲੈਕਟਰ ਅਤੇ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8