ਕਾਰ ਅਤੇ ਡੰਪਰ ਵਿਚਾਲੇ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌ.ਤ

Friday, Oct 25, 2024 - 10:10 AM (IST)

ਠਾਣੇ (ਭਾਸ਼ਾ)- ਸ਼ੁੱਕਰਵਾਰ ਸਵੇਰੇ ਕਾਰ ਅਤੇ ਡੰਪਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਔਰਤ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਨਵੀਂ ਮੁੰਬਈ 'ਚ ਵਾਪਰਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਪੁਣੇ ਤੋਂ ਮੁੰਬਈ ਜਾ ਰਹੇ ਸਨ, ਉਦੋਂ ਉਨ੍ਹਾਂ ਦੀ ਕਾਰ ਤੜਕੇ ਕਰੀਬ ਸਵਾ ਚਾਰ ਵਜੇ ਵਾਸ਼ੀ ਕ੍ਰੀਕ ਪੁਲ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਪੁਲਸ ਹਾਦਸੇ ਦਾ ਕਾਰਨਾਂ ਦਾ ਪਤਾ ਲਗਾ ਰਹੀ ਹੈ। ਇਸ ਹਾਦਸੇ 'ਚ 2 ਪੁਰਸ਼ਾਂ ਅਤੇ ਇਕ ਔਰਤ ਦੀ ਹਾਦਸੇ ਵਾਲੀ ਜਗ੍ਹਾ ਹੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਐੱਫ.ਆਈ.ਆਰ. ਦਰਜ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


DIsha

Content Editor

Related News