ਪਟਨਾ ''ਚ ਦੋ ਮੋਟਰਸਾਈਕਲਾਂ ਦੀ ਟੱਕਰ ''ਚ ਤਿੰਨ ਲੋਕਾਂ ਦੀ ਮੌਤ

Wednesday, Jul 24, 2024 - 12:03 AM (IST)

ਪਟਨਾ — ਮੰਗਲਵਾਰ ਦੇਰ ਸ਼ਾਮ ਪਟਨਾ ਸ਼ਹਿਰ 'ਚ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਰੂਪਸਪੁਰ ਥਾਣਾ ਖੇਤਰ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਐਲੀਵੇਟਿਡ ਰੋਡ 'ਤੇ ਵਾਪਰੀ ਜਦੋਂ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋ ਗਈ।

ਪੁਲਸ ਦੇ ਬਿਆਨ ਅਨੁਸਾਰ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਉਦਿਤ ਰਾਜ (30) ਅਤੇ ਅਭਿਸ਼ੇਕ ਕੁਮਾਰ (24) ਵਜੋਂ ਹੋਈ ਹੈ, ਜੋ ਕਿ ਪਟਨਾ ਦੇ ਫੁਲਵਾੜੀਸ਼ਰੀਫ ਥਾਣਾ ਖੇਤਰ ਦੇ ਰਾਣੀਪੁਰ ਮੁਹੱਲੇ ਦੇ ਰਹਿਣ ਵਾਲੇ ਹਨ, ਜਦੋਂ ਕਿ ਇੱਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਬਿਆਨ ਮੁਤਾਬਕ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News