ਬਹੁ ਮੰਜ਼ਿਲਾ ਇਮਾਰਤ ''ਚ ਲੱਗੀ ਅੱਗ, ਜਿਊਂਦੇ ਸੜੇ 3 ਲੋਕ

Wednesday, Oct 16, 2024 - 10:55 AM (IST)

ਬਹੁ ਮੰਜ਼ਿਲਾ ਇਮਾਰਤ ''ਚ ਲੱਗੀ ਅੱਗ, ਜਿਊਂਦੇ ਸੜੇ 3 ਲੋਕ

ਮੁੰਬਈ (ਭਾਸ਼ਾ)- ਮੁੰਬਈ ਦੇ 'ਲੋਖੰਡਵਾਲਾ ਕੰਪਲੈਕਸ' 'ਚ 14 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਚ ਬੁੱਧਵਾਰ ਸਵੇਰੇ ਅੱਗ ਲੱਗ ਗਈ। ਇਸ ਹਾਦਸੇ 'ਚ 3 ਲੋਕ ਜਿਊਂਦੇ ਸੜ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ ਕਰੀਬ 8 ਵਜੇ ਅੰਧੇਰੀ ਇਲਾਕੇ 'ਚ 'ਲੋਖੰਡਵਾਲਾ ਕੰਪਲੈਕਸ' ਦੇ 'ਫੋਰਥ ਕ੍ਰਾਸ ਰੋਡ' 'ਤੇ ਸਥਿਤ 'ਰਿਆ ਪੈਲੇਸ ਬਿਲਡਿੰਗ' ਦੀ 10ਵੀਂ ਮੰਜ਼ਿਲ 'ਤੇ ਇਕ ਫਲੈਟ 'ਚ ਲੱਗੀ। 

ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ 'ਚ ਜ਼ਖ਼ਮੀ ਤਿੰਨ ਲੋਕਾਂ ਨੂੰ ਕੂਪਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਨਗਰ ਨਿਗਮ ਦੇ ਅਧਿਕਾਰੀਆਂ ਅਨੁਸਾਰ, ਮ੍ਰਿਤਕਾਂ ਦੀ ਪਛਾਣ ਚੰਦਰਪ੍ਰਕਾਸ਼ ਸੋਨੀ (74), ਕਾਂਤਾ ਸੋਨੀ (74) ਅਤੇ ਪੇਲੁਬੇਟਾ (42) ਵਜੋਂ ਹੋਈ ਹੈ। ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ 9 ਵਜੇ ਤੱਕ ਅੱਗ ਬੁਝਾ ਲਈ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News