Road Accident : ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ''ਚ ਤਿੰਨ ਲੋਕਾਂ ਦੀ ਮੌਤ
Saturday, Aug 02, 2025 - 01:37 PM (IST)

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ 'ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਿਆਮਦੇਉਰਵਾ ਪੁਲਸ ਸਟੇਸ਼ਨ ਦੇ ਇੰਚਾਰਜ ਅਭਿਸ਼ੇਕ ਸਿੰਘ ਨੇ ਕਿਹਾ, "ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕਾਂ ਵਿੱਚੋਂ ਤਿੰਨ ਦੀ ਟੱਕਰ 'ਚ ਮੌਤ ਹੋ ਗਈ। ਇੱਕ ਹੋਰ ਨੂੰ ਗੋਰਖਪੁਰ ਦੇ ਬੀਆਰਡੀ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ ਹੈ।"
ਇਹ ਵੀ ਪੜ੍ਹੋ...ਬਾਥਰੂਮ 'ਚ ਅਚਾਨਕ ਡਿੱਗੇ ਸਿੱਖਿਆ ਮੰਤਰੀ, ਸਿਰ 'ਚ ਲੱਗੀ ਗੰਭੀਰ ਸੱਟ
ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਰਾਜਨ (22), ਤਬਾਰਕ (25) ਅਤੇ ਆਨੰਦ (24) ਵਜੋਂ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਮਹਾਰਾਜਗੰਜ ਦੇ ਪੁਲਸ ਸੁਪਰਡੈਂਟ ਨੇ ਵੀ ਮੌਕੇ ਦਾ ਮੁਆਇਨਾ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8