ਗੈਰ-ਕਾਨੂੰਨੀ ਪਟਾਕਾ ਫੈਕਟਰੀ ''ਚ ਧਮਾਕਾ, ਬੱਚੇ ਸਣੇ 3 ਦੀ ਮੌਤ

Saturday, Sep 28, 2024 - 03:37 PM (IST)

ਗੈਰ-ਕਾਨੂੰਨੀ ਪਟਾਕਾ ਫੈਕਟਰੀ ''ਚ ਧਮਾਕਾ, ਬੱਚੇ ਸਣੇ 3 ਦੀ ਮੌਤ

ਸੋਨੀਪਤ (ਭਾਸ਼ਾ)- ਹਰਿਆਣਾ 'ਚ ਸੋਨੀਪਤ ਜ਼ਿਲ੍ਹੇ ਦੇ ਇਕ ਪਿੰਡ 'ਚ ਸਥਿਤ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਸ਼ਨੀਵਾਰ ਨੂੰ ਧਮਾਕਾ ਹੋਣ ਨਾਲ 2 ਔਰਤਾਂ ਅਤੇ ਇਕ ਬੱਚੇ ਦੀ ਮੌਤ ਹੋ ਗਈ, ਜਦੋਂ ਕਿ 9 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਰਿਢਾਊ ਪਿੰਡ 'ਚ ਸਥਿਤ ਫੈਕਟਰੀ 'ਚ ਜਦੋਂ ਇਹ ਧਮਾਕਾ ਹੋਇਆ ਤਾਂ ਉੱਥੇ ਮਜ਼ਦੂਰ ਅਤੇ ਉਨ੍ਹਾਂ ਦੇ ਕੁਝ ਪਰਿਵਾਰ ਦੇ ਮੈਂਬਰ ਮੌਜੂਦ ਸਨ।

ਇਹ ਵੀ ਪੜ੍ਹੋ : ਸਕੂਲ ਬੱਸ ਪਲਟਣ ਨਾਲ 15 ਵਿਦਿਆਰਥੀ ਅਤੇ 2 ਅਧਿਆਪਕ ਜ਼ਖ਼ਮੀ

ਸੋਨੀਪਤ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ 'ਚ ਧਮਾਕਾ ਹੋਣ ਨਾਲ ਉੱਥੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ 'ਚ ਜਾਂਚ ਜਾਰੀ ਹੈ। ਅਧਿਕਾਰੀ ਨੇ ਕਿਹਾ,''ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ 2 ਔਰਤਾਂ ਅਤੇ ਇਕ ਬੱਚਾ ਸ਼ਾਮਲ ਹੈ। ਜ਼ਖ਼ਮੀ ਹੋਏ 9 ਲੋਕਾਂ ਨੂੰ ਰੋਹਤਕ ਦੇ ਪੀ.ਜੀ.ਆਈ.ਐੱਮ.ਐੱਸ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।'' ਪੁਲਸ ਅਧਿਕਾਰੀ ਨੇ ਦੱਸਿਆ ਕਿ ਗੈਰ-ਕਾਨੂੰਨੀ ਫੈਕਟਰੀ 'ਚ ਪਟਾਕੇ ਬਣਾਉਣ 'ਚ ਇਸਤੇਮਾਲ ਹੋਣ ਵਾਲੇ ਰਸਾਇਣ 'ਚ ਅੱਗ ਲੱਗ ਗਈ ਸੀ, ਜਿਸ ਨਾਲ ਧਮਾਕਾ ਹੋਇਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News