ਗਾਜ਼ੀਆਬਾਦ: ਸੜਕ ਹਾਦਸੇ ''ਚ ਕਾਂਸਟੇਬਲ ਸਮੇਤ ਤਿੰਨ ਲੋਕਾਂ ਦੀ ਮੌਤ, ਪੰਜ ਜ਼ਖ਼ਮੀ

02/01/2021 2:05:58 AM

ਗਾਜ਼ੀਆਬਾਦ - ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਐਤਵਾਰ ਨੂੰ ਇੱਕ ਟਰੱਕ ਦੀ ਚਪੇਟ ਵਿੱਚ ਆਉਣ ਨਾਲ ਆਵਾਜਾਈ ਪੁਲਸ ਦੇ ਇੱਕ ਕਾਂਸਟੇਬਲ ਸਹਿਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਆਵਾਜਾਈ ਪੁਲਸ ਦੇ ਕਾਂਸਟੇਬਲ ਅਤੇ ਦੋ ਹੋਰ ਨੇ ਇੱਥੇ ਇੱਕ ਹਸਪਤਾਲ ਵਿੱਚ ਦਮ ਤੋਡ਼ ਦਿੱਤਾ। ਕਾਂਸਟੇਬਲ ਵਿਜੇ ਨਗਰ ਬਾਈਪਾਸ 'ਤੇ ਡਿਊਟੀ 'ਤੇ ਤਾਇਨਾਤ ਸੀ। ਐੱਸ.ਪੀ. ਨਿਪੁਨ ਅਗਰਵਾਲ ਨੇ ਪੀ.ਟੀ.ਆਈ.-ਭਾਸ਼ਾ ਨੂੰ ਦੱਸਿਆ ਕਿ ਹਾਦਸੇ ਵਿੱਚ ਇੱਕ ਜਨਾਨਾ ਹੈਡ ਕਾਂਸਟੇਬਲ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਪੁਲਸ ਵੱਲੋਂ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ।

Inder Prajapati

This news is Content Editor Inder Prajapati