ਸੜਕ ਹਾਦਸੇ ''ਚ ਤਿੰਨ ਲੋਕਾਂ ਦੀ ਮੌਤ, ਚਾਰ ਬੱਚੇ ਜ਼ਖ਼ਮੀ

Tuesday, Oct 22, 2024 - 09:22 PM (IST)

ਸੜਕ ਹਾਦਸੇ ''ਚ ਤਿੰਨ ਲੋਕਾਂ ਦੀ ਮੌਤ, ਚਾਰ ਬੱਚੇ ਜ਼ਖ਼ਮੀ

ਦੇਹਰਾਦੂਨ — ਉੱਤਰਾਖੰਡ ਦੇ ਪੌੜੀ ਜ਼ਿਲ੍ਹੇ 'ਚ ਮੰਗਲਵਾਰ ਨੂੰ ਇਕ ਪਿਕਅੱਪ ਗੱਡੀ ਦੇ ਸੜਕ ਕਿਨਾਰੇ ਡੂੰਘੇ ਟੋਏ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਬੱਚੇ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਰਸੀਆ ਮਹਾਦੇਵ ਅਤੇ ਠਕੁਲਸਰੀ ਬੇਰੀ ਵਿਚਕਾਰ ਹੋਇਆ। ਪੁਲਸ ਮੁਤਾਬਕ ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਸ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਪਿਕਅੱਪ ਗੱਡੀ ਨੂੰ ਬਾਹਰ ਕੱਢਿਆ ਅਤੇ ਬੱਚਿਆਂ ਨੂੰ ਤੁਰੰਤ ਨਜ਼ਦੀਕੀ ਬੀਰਾਂਵਾਲ ਹਸਪਤਾਲ ਪਹੁੰਚਾਇਆ। ਪੁਲਸ ਅਨੁਸਾਰ ਇਕ ਬੱਚੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਰਾਮਨਗਰ ਭੇਜ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ 'ਚ ਪਿਕਅੱਪ ਗੱਡੀ ਦਾ ਡਰਾਈਵਰ ਵੀ ਸ਼ਾਮਲ ਹੈ ਅਤੇ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।


author

Inder Prajapati

Content Editor

Related News