ਉੱਤਰ ਪ੍ਰਦੇਸ਼ 'ਚ ਇਕ ਹੀ ਪਰਿਵਾਰ ਦੇ 3 ਜੀਆਂ ਦਾ ਗਲ਼ ਵੱਢ ਕੇ ਕਤਲ

Thursday, May 07, 2020 - 12:06 PM (IST)

ਉੱਤਰ ਪ੍ਰਦੇਸ਼ 'ਚ ਇਕ ਹੀ ਪਰਿਵਾਰ ਦੇ 3 ਜੀਆਂ ਦਾ ਗਲ਼ ਵੱਢ ਕੇ ਕਤਲ

ਪ੍ਰਯਾਗਰਾਜ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲੇ 'ਚ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਤੇਜ਼ਧਾਰ ਹਥਿਆਰ ਨਾਲ ਗਲ਼ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ। ਇੰਸਪੈਕਟਰ ਜਨਰਲ ਆਫ ਪੁਲਸ ਕੇ. ਪੀ. ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਮਾਂਡਾ ਥਾਣਾ ਖੇਤਰ ਅਧੀਨ ਪੈਂਦੇ ਆਂਧੀ ਪਿੰਡ ਵਿਚ ਬੁੱਧਵਾਰ ਦੇਰ ਰਾਤ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਗਲ਼ ਵੱਢ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨੰਦਲਾਲ ਯਾਦਵ (55), ਉਸ ਦੀ ਪਤਨੀ ਛਬੀਲਾ ਯਾਦਵ (50) ਅਤੇ ਬੇਟੀ ਰਾਜਦੁਲਾਈ (15) ਦੇ ਰੂਪ ਵਿਚ ਕੀਤੀ ਗਈ ਹੈ। ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਨੰਦਲਾਲ ਅਤੇ ਉਸ ਦੀ ਪਤਨੀ ਘਰ ਦੇ ਬਾਹਰ ਆਪਣੇ ਖੇਤਾਂ ਦੇ ਸਾਹਮਣੇ ਸੁੱਤੇ ਹੋਏ ਸਨ, ਜਦਕਿ ਬੇਟੀ ਵਿਹੜੇ ਵਿਚ ਸੁੱਤੀ ਹੋਈ ਸੀ। ਇਨ੍ਹਾਂ ਤਿੰਨਾਂ ਦੇ ਗਲ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ, ਜਿਸ ਨਾਲ ਇਨ੍ਹਾਂ ਦੀ ਮੌਤ ਹੋਈ।

ਪੁਲਸ ਮੁਤਾਬਕ ਵੀਰਵਾਰ ਦੀ ਸਵੇਰੇ 5 ਵਜ ਕੇ 50 ਮਿੰਟ 'ਤੇ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫੋਰੈਂਸਿਕ ਦੀ ਟੀਮ, ਡੌਗ ਸਕਵਾਇਡ ਅਤੇ ਅਪਰਾਧ ਸ਼ਾਖਾ ਦੇ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਸਬੂਤ ਇਕੱਠੇ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੇ ਪਿੱਛੇ ਦੀ ਵਜ੍ਹਾ ਪਰਿਵਾਰਕ ਕਲੇਸ਼ ਵੀ ਹੋ ਸਕਦਾ ਹੈ। ਸਾਰੇ ਪਹਿਲੂਆਂ ਨਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।


author

Tanu

Content Editor

Related News