ਹਰਿਆਣਾ ਪੁਲਸ ਦੇ ਹੱਥ ਲੱਗੀ ਸਫ਼ਲਤਾ, ਤਿੰਨ ਇਨਾਮੀ ਅਪਰਾਧੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

05/26/2022 3:48:07 PM

ਹਰਿਆਣਾ (ਵਾਰਤਾ)- ਹਰਿਆਣਾ ਪੁਲਸ ਨੇ ਤਿੰਨ ਇਨਾਮੀ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ 'ਤੇ 2.2 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਪੁਲਸ ਬੁਲਾਰੇ ਨੇ ਅੱਜ ਯਾਨੀ ਵੀਰਵਾਰ ਨੂੰ ਇੱਥੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਇਕ ਦੇਸੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛ-ਗਿੱਛ ਦੌਰਾਨ ਉਸ ਨੇ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ ਅਤੇ ਹੋਰ ਵੱਖ-ਵੱਖ ਜੁਰਮਾਂ 'ਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ। ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਦੋਸ਼ੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਮੇਰਠ ਦੇ ਰਹਿਣ ਵਾਲੇ ਅਤੁਲ ਉਰਫ਼ ਮੋਟਾ ਅਤੇ ਸੰਨੀ ਕਾਕਰਾਨ ਅਤੇ ਦਿੱਲੀ ਦੇ ਸੁਲਤਾਨਪੁਰੀ ਦੇ ਰਹਿਣ ਵਾਲੇ ਨਸਰੂਦੀਨ ਉਰਫ਼ ਨਸਰੂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸ਼੍ਰੀਨਗਰ-ਲੱਦਾਖ ਰਾਜਮਾਰਗ 'ਤੇ 600 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 7 ਲੋਕਾਂ ਦੀ ਮੌਤ

ਖੁਫ਼ੀਆ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਕਕਰੋਈ ਕੈਨਾਲ ਰੋਡ ਨੇੜੇ ਲੋਕਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਪੁਲਸ ਬੁਲਾਰੇ ਅਨੁਸਾਰ ਇਨ੍ਹਾਂ 'ਚੋਂ ਉੱਤਰ ਪ੍ਰਦੇਸ਼ ਪੁਲਸ ਨੇ ਅਤੁਲ ਅਤੇ ਸੰਨੀ ਕਾਕਰਾਨ ’ਤੇ ਇਕ-ਇਕ ਲੱਖ ਰੁਪਏ ਅਤੇ ਹਰਿਆਣਾ ਪੁਲਸ ਵੱਲੋਂ 20 ਹਜ਼ਾਰ ਰੁਪਏ ਦਾ ਇਨਾਮ ਐਲਾਨਿਆ ਸੀ, ਜਦੋਂਕਿ ਨਸਰੂਦੀਨ ਦੀ ਦੋਹਰੇ ਕਤਲਕਾਂਡ 'ਚ ਦਿੱਲੀ ਪੁਲਸ ਭਾਲ ਕਰ ਰਹੀ ਸੀ। ਇਸ ਦੌਰਾਨ ਹਰਿਆਣਾ ਦੇ ਪੁਲਸ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਨੇ ਪੁਲਿਸ ਟੀਮ ਨੂੰ ਇਨ੍ਹਾਂ ਲੋੜੀਂਦੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਧਾਈ ਦਿੱਤੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News