ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਇੱਕ ਵਿਅਕਤੀ ਦੀ ਦਰਦਨਾਕ ਮੌਤ

Friday, Jul 11, 2025 - 12:43 PM (IST)

ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਇੱਕ ਵਿਅਕਤੀ ਦੀ ਦਰਦਨਾਕ ਮੌਤ

ਨੈਸ਼ਨਲ ਡੈਸਕ :  ਦਿੱਲੀ ਦੇ ਬਾਰਾ ਹਿੰਦੂ ਰਾਓ ਇਲਾਕੇ 'ਚ ਸ਼ੁੱਕਰਵਾਰ ਤੜਕੇ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ ਇੱਕ 46 ਸਾਲਾ ਵਿਅਕਤੀ ਦੀ ਮੌਤ ਹੋ ਗਈ। ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਨੋਜ ਸ਼ਰਮਾ ਦੀ ਲਾਸ਼ ਮਲਬੇ ਵਿੱਚੋਂ ਮਿਲੀ ਹੈ। ਅਧਿਕਾਰੀ ਨੇ ਕਿਹਾ ਕਿ ਇਮਾਰਤ ਢਹਿਣ ਦੀ ਸੂਚਨਾ ਦੇਰ ਰਾਤ 1:56 ਵਜੇ ਮਿਲੀ। ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਵਿੱਚ ਕਈ ਦੁਕਾਨਾਂ ਸਨ। ਦਿੱਲੀ ਪੁਲਸ, ਫਾਇਰ ਬ੍ਰਿਗੇਡ, ਐਂਬੂਲੈਂਸ ਤੇ ਐੱਨਡੀਆਰਐੱਫ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਫਾਇਰਫਾਈਟਰਜ਼ ਨੇ ਮਲਬੇ ਤੋਂ ਇੱਕ 46 ਸਾਲਾ ਵਿਅਕਤੀ ਨੂੰ ਜ਼ਖਮੀ ਹਾਲਤ 'ਚ ਬਚਾਇਆ ਤੇ ਉਸਨੂੰ ਹਸਪਤਾਲ ਪਹੁੰਚਾਇਆ। ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News