ਲੱਦਾਖ ''ਚ ਪਹਾੜੀ ਢਲਾਨ ''ਤੇ ਡਿੱਗੀ ਤਿੰਨ ਮੰਜ਼ਿਲਾ ਇਮਾਰਤ, 12 ਲੋਕ ਜ਼ਖ਼ਮੀ
Saturday, Aug 03, 2024 - 12:03 PM (IST)
ਕਾਰਗਿਲ/ਜੰਮੂ (ਭਾਸ਼ਾ) - ਲੱਦਾਖ ਦੇ ਕਾਰਗਿਲ ਜ਼ਿਲ੍ਹੇ 'ਚ ਸ਼ਨੀਵਾਰ ਤੜਕੇ ਪਹਾੜੀ ਢਲਾਨ 'ਤੇ ਇਕ ਤਿੰਨ ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਘੱਟੋ-ਘੱਟ 12 ਲੋਕ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਥਾਂ 'ਤੇ ਇਮਾਰਤ ਡਿੱਗੀ ਉਸ ਦੇ ਨੇੜੇ ਇੱਕ ਜੇ.ਸੀ.ਬੀ ਮਸ਼ੀਨ ਕੰਮ ਕਰ ਰਹੀ ਸੀ ਅਤੇ ਮਿੱਟੀ ਖਿਸਕਣ ਕਾਰਨ ਇੱਕ ਵੱਡਾ ਟੋਆ ਬਣ ਗਿਆ ਸੀ।
ਇਹ ਵੀ ਪੜ੍ਹੋ - ਮੁਰਗੀ ਪਹਿਲਾਂ ਆਈ ਜਾਂ ਅੰਡਾ ਪੁੱਛਣ 'ਤੇ ਦੋਸਤ ਨੂੰ ਦਿੱਤੀ ਦਰਦਨਾਕ ਮੌਤ, ਚਾਕੂਆਂ ਨਾਲ ਵਿੰਨ੍ਹ ਸੁੱਟਿਆ ਸਰੀਰ
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਤੜਕੇ 3.30 ਵਜੇ ਕਬੱਡੀ ਨਾਲਾ ਖੇਤਰ 'ਚ ਵਾਪਰੀ ਹੈ। ਜੇਸੀਬੀ ਮਸ਼ੀਨ ਦੇ ਡਰਾਈਵਰ ਸਮੇਤ ਪੰਜ ਜ਼ਖ਼ਮੀਆਂ ਨੂੰ ਮਲਬੇ ਹੇਠੋਂ ਬਾਹਰ ਕੱਢ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਮਾਰਤ ਡਿੱਗਣ ਤੋਂ ਬਾਅਦ ਆਸ-ਪਾਸ ਦੇ ਘਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ, ਜਿਸ 'ਚ ਪੁਲਸ, ਫੌਜ ਦੇ ਜਵਾਨਾਂ ਅਤੇ ਸਥਾਨਕ ਵਲੰਟੀਅਰਾਂ ਦੀ ਮਦਦ ਲਈ ਗਈ। ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀਆਂ 'ਚ ਜ਼ਿਆਦਾਤਰ ਲੋਕ ਕਿਰਾਏ 'ਤੇ ਰਹਿੰਦੇ ਸਨ। ਬਚਾਅ ਕਰਮੀਆਂ ਨੂੰ ਮਲਬਾ ਹਟਾਉਣ ਅਤੇ ਜੇਸੀਬੀ ਮਸ਼ੀਨ ਨਾਲ ਡਰਾਈਵਰ ਨੂੰ ਬਾਹਰ ਕੱਢਣ ਵਿੱਚ ਕਰੀਬ ਤਿੰਨ ਘੰਟੇ ਲੱਗ ਗਏ। ਬਚਾਅ ਮੁਹਿੰਮ ਕਾਰਗਿਲ ਦੀ ਲੱਦਾਖ ਆਟੋਨੋਮਸ ਡਿਵੈਲਪਮੈਂਟ ਕੌਂਸਲ ਦੇ ਚੇਅਰਮੈਨ ਅਤੇ ਚੀਫ ਐਗਜ਼ੀਕਿਊਟਿਵ ਕੌਂਸਲਰ ਮੁਹੰਮਦ ਜਾਫਰ ਅਖੁਨ ਅਤੇ ਕਾਰਗਿਲ ਦੇ ਡਿਪਟੀ ਕਮਿਸ਼ਨਰ ਸ਼੍ਰੀਕਾਂਤ ਬਾਲਾਸਾਹਿਬ ਦੀ ਨਿਗਰਾਨੀ ਹੇਠ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ
ਸ਼੍ਰੀਕਾਂਤ ਨੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।'' ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ''ਨਾਜ਼ੁਕ ਖੇਤਰਾਂ'' ਵਿਚ ਬਣੀਆਂ ਇਮਾਰਤਾਂ ਦਾ ਨਿਰੀਖਣ ਕਰਨ ਲਈ ਇਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀ ਨੇ ਕਿਹਾ, "ਕਮੇਟੀ ਬਿਲਡਿੰਗ ਰੈਗੂਲੇਸ਼ਨ ਕਾਨੂੰਨਾਂ ਦੀ ਕਿਸੇ ਵੀ ਉਲੰਘਣਾ ਦੀ ਵੀ ਜਾਂਚ ਕਰੇਗੀ ਅਤੇ ਦੋਸ਼ੀਆਂ ਨੂੰ ਲੱਭੇਗੀ।"
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8