ਜੰਮੂ-ਕਸ਼ਮੀਰ ’ਚ ਸੁਰੱਖਿਆ ਦਸਤਿਆਂ ਦੇ ਹੱਥ ਲਈ ਵੱਡੀ ਸਫ਼ਲਤਾ, 3 ਅੱਤਵਾਦੀ ਕੀਤੇ ਢੇਰ

01/05/2022 10:26:13 AM

ਸ਼੍ਰੀਨਗਰ—ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਬੁੱਧਵਾਰ ਯਾਨੀ ਕਿ ਅੱਜ ਸੁਰੱਖਿਆ ਦਸਤਿਆਂ ਨੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਧਿਕਾਰਤ ਸੂਤਰਾਂ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਦੇ ਆਧਾਰ ’ਤੇ ਪੁਲਸ ਅਤੇ ਸੁਰੱਖਿਆ ਦਸਤਿਆਂ ਨੇ ਜ਼ਿਲ੍ਹੇ ਦੇ ਚਾਂਦਗਾਮ ਪਿੰਡ ਵਿਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਸ਼ੁਰੂ ਕੀਤਾ ਸੀ, ਜੋ ਕਿ ਮੁਕਾਬਲੇ ਵਿਚ ਬਦਲ ਗਿਆ। 

ਇਸ ਦੌਰਾਨ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਸੁਰੱਖਿਆ ਦਸਤਿਆਂ ਨੇ ਵੀ ਗੋਲੀਆਂ ਚਲਾਈਆਂ ਅਤੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫ਼ਿਲਹਾਲ ਸੁਰੱਖਿਆ ਦਸਤਿਆਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ। ਕਸ਼ਮੀਰ ਵਿਚ ਸੋਮਵਾਰ ਤੋਂ ਬਾਅਦ ਇਹ ਦੂਜਾ ਮੁਕਾਬਲਾ ਹੈ। ਕੁਲਗਾਮ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ ਸਨ।

ਓਧਰ ਆਈ. ਜੀ. ਪੀ. ਕਸ਼ਮੀਰ ਖੇਤਰ, ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ ਅਤੇ ਇਸ ਵਿਚ ਇਕ ਪਾਕਿਸਤਾਨੀ ਨਾਗਰਿਕ ਵੀ ਸ਼ਾਮਲ ਹੈ। ਕੁਮਾਰ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਇਤਰਾਜ਼ਯੋਗ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਲਈ ਇਕ ਵੱਡੀ ਸਫ਼ਲਤਾ ਹੈ।


Tanu

Content Editor

Related News