ਜੰਮੂ-ਕਸ਼ਮੀਰ ''ਚ ਸੁਰੱਖਿਆ ਫੋਰਸਾਂ ਨੂੰ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ

02/19/2020 10:30:37 AM

ਸ਼੍ਰੀਨਗਰ (ਵਾਰਤਾ)—ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਬੁੱਧਵਾਰ ਨੂੰ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਅਤੇ ਘੇਰਾਬੰਦੀ ਦੌਰਾਨ ਮੁਕਾਬਲੇ 'ਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅੱਤਵਾਦੀ ਇਸ ਇਲਾਕੇ ਵਿਚ ਲੁਕੇ ਹੋਏ ਹਨ। ਰਾਸ਼ਟਰੀ ਰਾਈਫਲਜ਼ ਦੀ ਟੁਕੜੀ, ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ ਜਵਾਨਾਂ ਨੇ ਅੱਜ ਤੜਕੇ ਪੁਲਵਾਮਾ ਦੇ ਤਰਾਲ 'ਚ ਸੰਯੁਕਤ ਰੂਪ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। 

ਤਲਾਸ਼ੀ ਮੁਹਿੰਮ ਦੌਰਾਨ ਸਾਰੇ ਨਿਕਾਸੀ ਗੇਟ ਸੀਲ ਕਰ ਦਿੱਤੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਫੋਰਸ ਦੇ ਜਵਾਨ ਜਦੋਂ ਪਿੰਡ ਅੰਦਰ ਦਾਖਲ ਹੋਏ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕੀਤੀ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਇਸ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ। ਇਸ ਦੌਰਾਨ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ। ਇਕ ਨਿਊਜ਼ ਏਜੰਸੀ ਨੇ ਫੌਜ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਮਾਰੇ ਗਏ ਅੱਤਵਾਦੀ ਅੰਸਾਰ ਗਜਾਵਾ-ਉਲ-ਹਿੰਦ ਦੇ ਸਨ। ਇਨ੍ਹਾਂ ਅੱਤਵਾਦੀਆਂ ਦੀ ਪਛਾਣ ਜਾਂਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ ਅਤੇ ਉਜੈਰ ਆਮੀਰ ਭੱਟ ਦੱਸੀ ਹੈ।


Tanu

Content Editor

Related News