ਆਸਮਾਨੀ ਬਿਜਲੀ ਡਿੱਗਣ ਨਾਲ 3 ਔਰਤਾਂ ਦੀ ਮੌਤ, 6 ਜ਼ਖ਼ਮੀ
Saturday, Aug 17, 2024 - 12:09 PM (IST)

ਜਸ਼ਪੁਰ (ਵਾਰਤਾ)- ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਦੇ ਪੱਥਲਗਾਂਵ ਇਲਾਕੇ 'ਚ ਬਿਜਲੀ ਡਿੱਗਣ ਨਾਲ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਦੀ ਹੈ। ਔਰਤਾਂ ਜਸ਼ਪੁਰ ਜ਼ਿਲ੍ਹੇ ਦੇ ਭੈਂਸਾਮੁੜਾ 'ਚ ਖੇਤ 'ਚ ਝੋਨੇ ਦੀ ਬਿਜਾਈ ਕਰ ਰਹੀਆਂ ਸਨ। ਇਸੇ ਦੌਰਾਨ ਬਿਜਲੀ ਡਿੱਗਣ ਨਾਲ ਕੁੱਲ 9 ਔਰਤਾਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ 'ਚ ਤਿੰਨ ਦੀ ਮੌਤ ਹੋ ਗਈ, ਬਾਕੀ 6 ਦਾ ਇਲਾਜ ਚੱਲ ਰਿਹਾ ਹੈ।
ਪੱਥਲਗਾਂਵ ਐੱਸ.ਡੀ.ਐੱਮ. ਆਕਾਂਸ਼ਾ ਤ੍ਰਿਪਾਠੀ ਨੇ ਦੱਸਿਆ, ਪਿੰਡ ਚੰਦਾਗੜ੍ਹ ਅਧੀਨ ਕਈ ਲੋਕਾਂ 'ਤੇ ਬਿਜਲੀ ਡਿੱਗਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾਂ ਦੇ ਮੁਆਵਜ਼ਾ ਰਾਸ਼ੀ ਦਾ ਮਾਮਲਾ ਤਿਆਰ ਕੀਤਾ ਜਾ ਰਿਹਾ ਹੈ। ਇਸ ਕੁਦਰਤੀ ਆਫ਼ਤ ਨਾਲ ਜਾਨ ਗੁਆਉਣ ਦੇ ਮਾਮਲੇ 'ਚ 4-4 ਲੱਖ ਰੁਪਏ ਦਾ ਮੁਆਵਜ਼ਾ ਪੀੜਤ ਪਰਿਵਾਰ ਨੂੰ ਮੁਹੱਈਆ ਕਰਵਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8