ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ ਤਿੰਨ ਮਹਿਲਾ ਨਕਸਲੀ ਢੇਰ

Thursday, Aug 29, 2024 - 03:22 PM (IST)

ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ ਤਿੰਨ ਮਹਿਲਾ ਨਕਸਲੀ ਢੇਰ

ਨਾਰਾਇਣਪੁਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ ਤਿੰਨ ਮਹਿਲਾ ਨਕਸਲੀਆਂ ਨੂੰ ਮਾਰ ਸੁੱਟਿਆ ਹੈ। ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨਾਰਾਇਣਪੁਰ ਅਤੇ ਕਾਂਕੇਰ ਜ਼ਿਲ੍ਹ ਦੀ ਸਰਹੱਦ 'ਤੇ ਅਬੂਝਮਾੜ ਖੇਤਰ 'ਚ ਸੁਰੱਖਿਆ ਫ਼ੋਰਸਾਂ ਨੇ ਤਿੰਨ ਵਰਦੀਧਾਰੀ ਮਹਿਲਾ ਨਕਸਲੀਆਂ ਨੂੰ ਮਾਰ ਸੁੱਟਿਆ ਹੈ। ਉਨ੍ਹਾਂ ਦੱਸਿਆ ਕਿ ਨਾਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਦੀ ਸਰਹੱਦ 'ਤੇ ਅਬੂਝਮਾੜ ਖੇਤਰ 'ਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਸੁਰੱਖਿਆ ਫ਼ੋਰਸ ਦੇ ਜਵਾਨਾਂ ਨੂੰ ਗਸ਼ਤ 'ਤੇ ਰਵਾਨਾ ਕੀਤਾ ਗਿਆ ਸੀ। ਦਲ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.), ਐੱਸ.ਟੀ.ਐੱਫ. ਅਤੇ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨ ਸ਼ਾਮਲ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਦਲ ਦੇ ਜਵਾਨ ਖੇਤਰ 'ਚ ਪਹੁੰਚੇ, ਉਦੋਂ ਅੱਜ ਯਾਨੀ ਵੀਰਵਾਰ ਸਵੇਰੇ ਲਗਭਗ 8 ਵਜੇ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬਾਅਦ 'ਚ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਦੋਹਾਂ ਪਾਸਿਓਂ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ। ਸੁਰੱਖਿਆ ਫ਼ੋਰਸਾਂ ਨੇ ਅਜੇ ਤੱਕ ਹਾਦਸੇ ਵਾਲੀ ਜਗ੍ਹਾ ਤੋਂ ਤਿੰਨ ਮਹਿਲਾ ਨਕਸਲੀਆਂ ਦੀਆਂ ਲਾਸ਼ਾਂ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਸੁਰੱਖਿਆ ਫ਼ੋਰਸ ਦੇ ਸੁਰੱਖਿਅਤ ਹੋਣ ਦੀ ਜਾਣਕਾਰੀ ਮਿਲੀ ਹੈ। ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਦੇ ਸੰਬੰਧ 'ਚ ਵੱਧ ਜਾਣਕਾਰੀ ਲਈ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News