ਨਿਰਮਾਣ ਅਧੀਨ ਪੁਲੀ ਦੀ ਕੰਧ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਇੱਕ ਜ਼ਖ਼ਮੀ

Monday, Dec 23, 2024 - 09:23 PM (IST)

ਨਿਰਮਾਣ ਅਧੀਨ ਪੁਲੀ ਦੀ ਕੰਧ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਇੱਕ ਜ਼ਖ਼ਮੀ

ਸਿਹੋਰ — ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲੇ 'ਚ ਸੋਮਵਾਰ ਨੂੰ ਇਕ ਨਿਰਮਾਣ ਅਧੀਨ ਪੁਲੀ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਸ ਦੇ ਉਪ ਮੰਡਲ ਅਧਿਕਾਰੀ (ਐਸ.ਡੀ.ਓ.ਪੀ.) ਸ਼ਸ਼ਾਂਕ ਗੁਰਜਰ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਵੇਲੇ ਸਿਆਘਨ ਅਤੇ ਮੰਗਰੋਲ ਪਿੰਡਾਂ ਦੇ ਵਿਚਕਾਰ ਇੱਕ ਪੁਲੀ 'ਤੇ ਵਾਪਰੀ।

ਉਨ੍ਹਾਂ ਕਿਹਾ, "ਸਾਨੂੰ ਸੂਚਨਾ ਮਿਲੀ ਸੀ ਕਿ ਹਾਦਸੇ ਵਿੱਚ ਚਾਰ ਮਜ਼ਦੂਰ ਫਸ ਗਏ ਹਨ। ਕਰਨ ਗੌੜ, ਰਾਮਕ੍ਰਿਸ਼ਨ ਗੌੜ ਅਤੇ ਭਗਵਾਨਲਾਲ ਗੌੜ ਦੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖ਼ਮੀ ਮਜ਼ਦੂਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।" ਐੱਸ.ਡੀ.ਓ.ਪੀ. ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Inder Prajapati

Content Editor

Related News