ਮੁੰਬਈ ''ਚ ਨਿਰਮਾਣ ਅਧੀਨ ਇਮਾਰਤ ਦਾ ਹਿੱਸਿਆ ਡਿੱਗਿਆ, 3 ਮਜ਼ਦੂਰਾਂ ਦੀ ਮੌਤ

Tuesday, Mar 12, 2024 - 03:48 PM (IST)

ਮੁੰਬਈ ''ਚ ਨਿਰਮਾਣ ਅਧੀਨ ਇਮਾਰਤ ਦਾ ਹਿੱਸਿਆ ਡਿੱਗਿਆ, 3 ਮਜ਼ਦੂਰਾਂ ਦੀ ਮੌਤ

ਮੁੰਬਈ- ਮੁੰਬਈ ਦੇ ਬੋਰੀਵਾਲੀ ਵਿਚ ਮੰਗਲਵਾਰ ਯਾਨੀ ਕਿ ਅੱਜ ਇਕ ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਡਿੱਗ ਜਾਣ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 1 ਵਜੇ ਸੋਨੀ ਵਾਡੀ ਇਲਾਕੇ ਵਿਚ ਕਲਪਨਾ ਚਾਵਲਾ ਚੌਕ 'ਤੇ ਵਾਪਰੀ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਨਿਰਮਾਣ ਅਧੀਨ 24 ਮੰਜ਼ਿਲਾ ਇਮਾਰਤ ਦੀ 16ਵੀਂ ਮੰਜ਼ਿਲ 'ਤੇ ਸਥਿਤ ਮਚਾਨ ਦਾ ਕੁਝ ਹਿੱਸਾ ਡਿੱਗ ਗਿਆ, ਜਿਸ ਨਾਲ 4 ਮਜ਼ਦੂਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਕਾਂਦਿਵਲੀ ਸਥਿਤ ਸ਼ਤਾਬਦੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿਚੋਂ 3 ਮਜ਼ਦੂਰਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ, ਜਦਕਿ ਚੌਥੇ ਪੀੜਤ ਦੀ ਹਾਲਤ ਗੰਭੀਰ ਹੈ। 

ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮੀ ਦੋ ਫਾਇਰ ਗੱਡੀਆਂ ਨਾਲ ਘਟਨਾ ਵਾਲੀ ਥਾਂ 'ਤੇ ਪਹੁੰਚੇ। ਨਾਲ ਹੀ ਨਗਰ ਨਿਗਮ ਦੇ ਕਰਮੀ ਅੇਤ ਪੁਲਸ ਅਧਿਕਾਰੀ ਵੀ ਉੱਥੇ ਪਹੁੰਚੇ। ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੀ ਉਡੀਕ ਹੈ।


author

Tanu

Content Editor

Related News