ਦਰਦਨਾਕ ਹਾਦਸਾ; ਸੜਕ ਪਾਰ ਕਰ ਰਹੇ 3 ਸਾਲ ਦੇ ਮਾਸੂਮ ਨੂੰ ਸਕੂਲ ਬੱਸ ਨੇ ਕੁਚਲਿਆ

11/26/2023 5:24:09 PM

ਮਥੁਰਾ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿਚ ਵਰਿੰਦਾਵਨ ਕੋਤਵਾਲੀ ਖੇਤਰ 'ਚ ਇਕ ਸਕੂਲ ਬੱਸ ਤੋਂ ਕੁਚਲ ਕੇ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮਾਮਲਾ ਵਰਿੰਦਾਵਨ ਕੋਤਵਾਲੀ ਖੇਤਰ ਵਿਚ ਤਰਾਸ਼ ਮੰਦਰ ਦੇ ਨੇੜੇ ਸ਼ਨੀਵਾਰ ਸ਼ਾਮ ਦਾ ਹੈ। 3 ਸਾਲ ਸੋਮੇਸ਼ ਪਖ਼ਾਨੇ ਮਗਰੋਂ ਘਰ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਸਕੂਲ ਬੱਸ ਨੇ ਉਸ ਨੂੰ ਕੁਚਲ ਦਿੱਤਾ, ਜਿਸ ਨਾਲ ਮੌਕੇ 'ਤੇ ਹੀ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਮਹਾਰਾਜਪੁਰ ਵਾਸੀ ਪ੍ਰਸ਼ਾਂਤ ਅਤੇ ਬਬਲੀ ਦਾ ਪੁੱਤਰ ਸੋਮੇਸ਼ ਆਪਣੇ ਨਾਨਾ ਬਾਬੂਲਾਲ ਦੇ ਇੱਥੇ ਆਇਆ ਹੋਇਆ ਸੀ। 

ਇਹ ਵੀ ਪੜ੍ਹੋ-  ਮਾਂ ਦੇ ਸਾਹਮਣੇ 2 ਧੀਆਂ ਨਾਲ ਦਰਿੰਦਿਆਂ ਨੇ ਕੀਤਾ ਸੀ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ

ਪੁਲਸ ਮੁਤਾਬਕ ਜਿਸ ਸਕੂਲ ਬੱਸ ਤੋਂ ਇਹ ਘਟਨਾ ਵਾਪਰੀ, ਉਸ ਬੱਸ 'ਚ ਇਕ ਅਧਿਆਪਕ ਅਤੇ 22 ਬੱਚੇ ਸਵਾਰ ਸਨ। ਘਟਨਾ ਤੋਂ ਬਾਅਦ ਲੋਕਾਂ ਦੇ ਗੁੱਸੇ ਅਤੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਉਹ ਪੈਦਲ ਹੀ ਘਰ ਚਲੇ ਗਏ। ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰ ਵਾਲਿਆਂ ਅਤੇ ਸਥਾਨਕ ਲੋਕਾਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਬੱਸ ਡਰਾਈਵਰ ਅਤੇ ਮਾਲਕ ਖਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਅਤੇ ਪੀੜਤ ਪਰਿਵਾਰ ਨੂੰ ਉੱਚਿਤ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਘਟਨਾ ਮਗਰੋਂ ਬੱਸ ਡਰਾਈਵਰ ਬੱਸ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਿਆ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਮਗਰੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਦਿਨ ਚੜ੍ਹਦਿਆਂ ਵਾਪਰਿਆ ਭਿਆਨਕ ਹਾਦਸਾ, ਸਵਿਫਟ ਕਾਰ 'ਚ ਜ਼ਿੰਦਾ ਸੜ ਗਏ ਦੋ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu