ਘਰ ਦੇ ਬਾਹਰ ਖੇਡ ਰਹੇ 3 ਸਾਲਾ ਬੱਚੇ ਦਾ ਗੁਆਂਢੀ ਨੇ ਚਾਕੂ ਮਾਰ ਕੀਤਾ ਕਤਲ
Wednesday, Sep 25, 2024 - 05:14 PM (IST)
ਮੁਜ਼ੱਫਰਪੁਰ (ਭਾਸ਼ਾ)- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਇਕ ਵਿਅਕਤੀ ਨੂੰ ਤਿੰਨ ਸਾਲਾ ਇਕ ਬੱਚੇ ਦੇ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਜ਼ੱਫਰਪੁਰ ਦੀ ਸਬ ਡਿਵੀਜ਼ਨਲ ਪੁਲਸ ਅਹੁਦਾ ਅਧਿਕਾਰੀ (ਐੱਸ.ਡੀ.ਪੀ.ਓ.-2) ਵਿਨੀਤਾ ਸਿਨਹਾ ਨੇ ਬੁੱਧਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਮੰਗਲਵਾਰ ਸ਼ਾਮ ਨੂੰ ਪੁਲਸ ਨੂੰ ਸੂਚਨਾ ਮਿਲੀ ਕਿ ਸਦਰ ਥਾਣਾ ਖੇਤਰ ਦੇ ਦਿਘਰਾ ਪਿੰਡ 'ਚ ਇਕ ਗੁਆਂਢੀ ਵਿਅਕਤੀ ਨੇ ਤਿੰਨ ਸਾਲਾ ਬੱਚੇ ਨੂੰ ਚਾਕੂ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸਥਾਨਕ ਪੁਲਸ ਅਧਿਕਾਰੀਆਂ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਪੀੜਤ ਨੂੰ ਨਜ਼ਦੀਕੀ ਹਸਪਤਾਲ ਲੈ ਗਈ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ
ਸਥਾਨਕ ਲੋਕਾਂ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਪੀੜਤ ਹੋਰ ਬੱਚਿਆਂ ਨਾਲ ਦੋਸ਼ੀ ਦੇ ਘਰ ਦੇ ਬਾਹਰ ਖੇਡ ਰਿਹਾ ਸੀ। ਸਿਨਹਾ ਨੇ ਦੱਸਿਆ,''ਦੋਸ਼ੀ ਵਿਜੇ ਝਾਅ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਘਟਨਾ ਦੇ ਸਹੀ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਦੋਸ਼ੀ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ। ਉਹ ਪਹਿਲਾਂ ਵੀ ਅਜਿਹੀਆਂ ਹਰਕਤਾਂ ਕਰ ਚੁੱਕਿਆ ਹੈ।'' ਐੱਸ.ਡੀ.ਪੀ.ਓ. ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8