ਮੱਧ ਪ੍ਰਦੇਸ਼ ''ਚ 3 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ, ਗੰਭੀਰ ਹਾਲਤ ''ਚ ਹਸਪਤਾਲ ''ਚ ਦਾਖ਼ਲ

09/14/2022 3:38:12 PM

ਮੁਰੈਨਾ (ਵਾਰਤਾ)- ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਦੇ ਬਾਨਮੋਰ ਕਸਬੇ 'ਚ 3 ਸਾਲਾ ਇਕ ਮਾਸੂਮ ਬੱਚੀ ਨਾਲ ਜਬਰ ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਹਾਲਤ 'ਚ ਬੱਚੀ ਨੂੰ ਨੇੜੇ ਦੇ ਨੂਰਾਬਾਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ ਬੱਚੀ ਬਾਨਮੋਰ ਕਸਬਾ ਸਥਿਤ ਸੀਮੈਂਟ ਫੈਕਟਰੀ ਕੋਲ ਮੰਗਲਵਾਰ ਦੇਰ ਸ਼ਾਮ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ।

ਇਹ ਵੀ ਪੜ੍ਹੋ : ਛੱਤੀਸਗੜ੍ਹ ’ਚ 20 ਕਿਲੋ ਦੇ 2 ਬੰਬ ਬਰਾਮਦ, ਕੀਤੇ ਗਏ ਡਿਫਿਊਜ਼

ਉਸੇ ਦੌਰਾਨ ਬਾਨਮੋਰ ਦੇ ਫੂਲਪੁਰ ਵਾਸੀ ਗਿਰਰਜ ਰਜਕ (40) ਉਸ ਨੂੰ ਵਰਗਲਾ ਕੇ ਨੇੜੇ ਦੀਆਂ ਝਾੜੀਆਂ 'ਚ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਬੱਚੀ ਦੇ ਰੌਣ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਮੌਕੇ 'ਤੇ ਪਹੁੰਚੀ, ਉਦੋਂ ਦੋਸ਼ੀ ਉੱਥੋਂ ਦੌੜ ਗਿਆ। ਬੱਚੀ ਨੂੰ ਗੰਭੀਰ ਹਾਲਤ 'ਚ ਨੂਰਾਬਾਦ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਪੀੜਤਾ ਦੇ ਪਰਿਵਾਰ ਦੀ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha