ਆਯੁਸ਼ਮਾਨ ਭਾਰਤ ਯੋਜਨਾ ਨਾਲ ਪਿਛਲੇ ਤਿੰਨ ਸਾਲਾਂ ''ਚ 2.2 ਕਰੋੜ ਤੋਂ ਵਧ ਲੋਕਾਂ ਨੂੰ ਹੋਇਆ ਲਾਭ: ਮੰਡਾਵੀਆ

Friday, Sep 24, 2021 - 01:03 AM (IST)

ਨਵੀਂ ਦਿੱਲੀ - ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਵੀਰਵਾਰ ਨੂੰ ਕਿਹਾ ਕਿ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਨੇ ਪੂਰੇ ਦੇਸ਼ ਦੀ ਸਿਹਤ ਦੇਖਭਾਲ ਪ੍ਰਣਾਲੀ ਨੂੰ ਬਦਲ ਦਿੱਤਾ ਅਤੇ ਪਿਛਲੇ ਤਿੰਨ ਸਾਲ ਵਿੱਚ ਦੂਰ-ਦੁਰਾਡੇ ਦੇ ਖੇਤਰਾਂ ਦੇ ਨਿਵਾਸੀਆਂ ਦੇ ਨਾਲ ਹੀ 2.2 ਕਰੋੜ ਤੋਂ ਵਧ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ ਹੈ। ਇਸ ਯੋਜਨਾ ਦੀ ਤੀਜੀ ਵਰ੍ਹੇਗੰਢ ਮੌਕੇ ਆਯੋਜਿਤ ਤੰਦਰੁਸਤ ਮੰਥਨ 3.0 ਦੇ ਉਦਘਾਟਨ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਮੰਡਾਵੀਆ ਨੇ ਕਿਹਾ, ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਨੇ ਪੂਰੇ ਦੇਸ਼ ਦੀ ਸਿਹਤ ਦੇਖਭਾਲ ਪ੍ਰਣਾਲੀ ਨੂੰ ਬਦਲ ਦਿੱਤਾ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਇਸ ਯੋਜਨਾ ਨਾਲ ਪਿਛਲੇ ਤਿੰਨ ਸਾਲ ਵਿੱਚ 2.2 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਹੈ, ਜਿਨ੍ਹਾਂ ਵਿੱਚ ਦੂਰ-ਦਰਾਡੇ ਦੇ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਵੀ ਸ਼ਾਮਲ ਹਨ।  

ਇਹ ਵੀ ਪੜ੍ਹੋ - PM ਮੋਦੀ ਨੇ ਅਮਰੀਕਾ 'ਚ ਚੋਟੀ ਦੀਆਂ ਕੰਪਨੀਆਂ ਦੇ CEOs ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 23 ਸਤੰਬਰ 2018 ਨੂੰ ਰਾਂਚੀ ਤੋਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੰਡਾਵੀਆ ਨੇ ਕਿਹਾ,  ਇਸ ਯੋਜਨਾ ਨੂੰ ਲਾਗੂ ਕਰਨ ਦੇ ਪਿਛਲੇ ਤਿੰਨ ਸਾਲਾਂ ਦੀ ਯਾਤਰਾ ਜ਼ਬਰਦਸਤ ਰਹੀ ਹੈ ਕਿਉਂਕਿ ਇਸ ਨੇ ਭਾਰਤ ਦੇ ਲੱਖਾਂ ਨਾਗਰਿਕਾਂ ਨੂੰ ਉਨ੍ਹਾਂ ਦੀ ਸਿਹਤ ਦੇ ਅਧਿਕਾਰ ਦੇ ਨਾਲ ਮਜ਼ਬੂਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਵਿਕਾਸ ਆਪਸ ਵਿੱਚ ਜੁੜੇ ਹੋਏ ਹਨ। ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨੀਕੀ ਸਮੇਤ ਹੋਰ ਕਦਮਾਂ ਦੇ ਜ਼ਰੀਏ ਬਿਹਤਰ ਸੇਵਾ ਪ੍ਰਦਾਨ ਕਰਨ ਸਬੰਧੀ ਕੋਸ਼ਿਸ਼ਾਂ ਦੀ ਵੀ ਚਰਚਾ ਕੀਤੀ। ਇਸ ਮੌਕੇ ਮੰਡਾਵੀਆ ਨੇ ਜੰਮੂ-ਕਸ਼ਮੀਰ, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ, ਉੱਤਰ ਪ੍ਰਦੇਸ਼, ਗੁਜਰਾਤ, ਕਰਨਾਟਕ, ਉਤਰਾਖੰਡ, ਸਿੱਕਿਮ ਅਤੇ ਅਸਾਮ ਦੇ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਨਾਲ ਆਨਲਾਈਨ ਗੱਲਬਾਤ ਵੀ ਕੀਤੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News