13 ਸਾਲਾ ਕੁੜੀ ਨੂੰ ਅਗਵਾ ਕਰ 3 ਨੌਜਵਾਨਾਂ ਨੇ ਕੀਤਾ ਰੇਪ, ਕੁੱਟਮਾਰ ਕਰਨ ਤੋਂ ਬਾਅਦ ਕੂੜੇ ਦੇ ਢੇਰ ''ਚ ਸੁੱਟਿਆ

Wednesday, Dec 20, 2023 - 01:17 PM (IST)

13 ਸਾਲਾ ਕੁੜੀ ਨੂੰ ਅਗਵਾ ਕਰ 3 ਨੌਜਵਾਨਾਂ ਨੇ ਕੀਤਾ ਰੇਪ, ਕੁੱਟਮਾਰ ਕਰਨ ਤੋਂ ਬਾਅਦ ਕੂੜੇ ਦੇ ਢੇਰ ''ਚ ਸੁੱਟਿਆ

ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੇ ਗੁਰੂਗ੍ਰਾਮ 'ਚ ਤਿੰਨ ਨੌਜਵਾਨਾਂ ਨੇ 13 ਸਾਲਾ ਕੁੜੀ ਨੂੰ ਅਗਵਾ ਕਰ ਕੇ ਜਬਰ ਜ਼ਿਨਾਹ ਕੀਤਾ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਪੱਛਮ ਮਹਿਲਾ ਥਾਣੇ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਗੁਰੂਗ੍ਰਾਮ 'ਚ ਇਕ ਨਿੱਜੀ ਕੰਪਨੀ 'ਚ ਕੰਮ ਕਰਨ ਵਾਲੀ ਪੀੜਤਾ ਦੀ ਮਾਂ ਵਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ, ਘਟਨਾ 13 ਦਸੰਬਰ ਨੂੰ ਹੋਈ ਸੀ। ਸ਼ਿਕਾਇਤ 'ਚ ਔਰਤ ਨੇ ਦੋਸ਼ ਲਗਾਇਆ ਕਿ ਉਸ ਦੀ ਧੀ ਨੂੰ ਦੁਪਹਿਰ ਦੇ ਸਮੇਂ ਆਪਣੇ ਭਰਾ ਨੂੰ ਖਾਣਾ ਦੇ ਕੇ ਆਉਂਦੇ ਸਮੇਂ ਅਗਵਾ ਕਰ ਲਿਆ ਗਿਆ। 
ਔਰਤ ਨੇ ਸ਼ਿਕਾਇਤ 'ਚ ਕਿਹਾ,''ਦੋਸ਼ੀ ਮੇਰੀ ਧੀ ਨੂੰ ਇਕ ਸੁੰਨਸਾਨ ਜਗ੍ਹਾ ਲੈ ਗਏ, ਜਿੱਥੇ ਉਨ੍ਹਾਂ ਨੇ ਨਾ ਸਿਰਫ਼ ਉਸ ਨਾਲ ਜਬਰ ਜ਼ਿਨਾਹ ਕੀਾਤ ਸਗੋਂ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਵੀ। ਇਸ ਤੋਂ ਬਾਅਦ  ਉਨ੍ਹਾਂ ਨੇ ਮੇਰੀ ਧੀ ਨੂੰ ਕੂੜੇ ਦੇ ਢੇਰ ਕੋਲ ਸੁੱਟ ਦਿੱਤਾ ਅਤੇ ਦੌੜ ਗਏ।''

ਇਹ ਵੀ ਪੜ੍ਹੋ : 52 ਸਾਲਾ ਸ਼ਖ਼ਸ ਨੇ 9 ਸਾਲਾ ਕੁੜੀ ਨੂੰ ਅਗਵਾ ਕਰ ਕੀਤਾ ਰੇਪ, ਫਿਰ ਕਤਲ ਕਰ ਨਹਿਰ 'ਚ ਸੁੱਟੀ ਲਾਸ਼

ਸ਼ਿਕਾਇਤ 'ਚ ਕਿਹਾ ਗਿਆ ਹੈ,''ਸ਼ਾਮ 7.30 ਵਜੇ ਸੂਚਨਾ ਮਿਲਣ 'ਤੇ ਮੈਂ ਹਾਦਸੇ ਵਾਲੀ ਜਗ੍ਹਾ ਪਹੁੰਚੀ ਅਤੇ ਦੇਖਿਆ ਕਿ ਮੇਰੀ ਧੀ ਖੂਨ ਨਾਲ ਲੱਥਪੱਥ ਹੈ ਅਤੇ ਦਰਦ ਨਾਲ ਚੀਕ ਰਹੀ ਹੈ। ਮੈਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮੇਰੀ ਧੀ ਨੇ ਮੈਨੂੰ ਦੱਸਿਆ ਕਿ ਤਿੰਨ ਨੌਜਵਾਨਾਂ ਨੇ ਪਹਿਲਾਂ ਉਸ ਨੂੰ ਅਗਵਾ ਕਰ ਕੇ ਜਬਰ ਜ਼ਿਨਾਹ ਕੀਤਾ ਅਤੇ ਫਿਰ ਬੇਰਹਿਮੀ ਨਾਲ ਕੁੱਟਮਾਰ ਕੀਤੀ।'' ਪੁਲਸ ਨੇ ਕਿਹਾ ਕਿ ਸ਼ਿਕਾਇਤ ਤੋਂ ਬਾਅਦ, ਐਤਵਾਰ ਨੂੰ ਮਹਿਲਾ ਥਾਣੇ 'ਚ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਦੀ ਧਾਰਾ 6 ਦੇ ਅਧੀਨ ਅੰਕੁਸ਼ ਅਤੇ ਦੇਵ ਸਮੇਤ ਤਿੰਨ ਨੌਜਵਾਨਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News