ਚੰਬਾ ਦੇ ਭਰਮੌਰ 'ਚ ਵਾਪਰੇ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ

Sunday, Apr 17, 2022 - 10:19 PM (IST)

ਚੰਬਾ ਦੇ ਭਰਮੌਰ 'ਚ ਵਾਪਰੇ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ

ਚੰਬਾ- ਹਿਮਾਚਲ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ 'ਚ ਸ਼ਨੀਵਾਰ ਸ਼ਾਮ ਨੂੰ ਦਰਦਨਾਕ ਸੜਕ ਹਾਦਸਾ ਗਰੋਲਾ ਨੇੜੇ ਝਿਰਦੂ ਮੋਡ ਕੋਲ ਵਾਪਰਿਆ, ਜਿੱਥੇ ਬੇਕਾਬੂ ਕਾਰ ਰਾਵੀ ਨਦੀ 'ਚ ਜਾ ਡਿੱਗੀ। ਇਸ ਹਾਦਸੇ 'ਚ 3 ਕਾਰ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਹ ਤਿੰਨੇ ਨੌਜਵਾਨ ਉਲਾਂਸਾ ਪਿੰਡ ਦੇ ਰਹਿਣ ਵਾਲੇ ਹਨ। ਪੁਲਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।

ਇਹ ਵੀ ਪੜ੍ਹੋ : ਦਿੱਲੀ 'ਚ ਕੱਲ ਤੋਂ ਆਟੋ, ਟੈਕਸੀ ਤੇ ਮਿੰਨੀ ਬੱਸ ਚਾਲਕ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਵਿਕਰਮ ਸਿੰਘ (32) ਪੁੱਤਰ ਗੋਪਾਲ ਵਾਸੀ ਪਿੰਡ ਤੇ ਡਾਕਖਾਨਾ ਉਲਾਂਸਾ ਤਹਿਸੀਲ ਭਰਮੌਰ, ਪਿਆਰ ਚੰਦ (30) ਪੁੱਤਰ ਪ੍ਰੀਤਮ ਚੰਦ ਵਾਸੀ ਪਿੰਡ ਸੁਲੱਖੜ, ਡਾਕਖਾਨਾ ਉਲਾਂਸਾ ਤਹਿਸੀਲ ਭਰਮੌਰ ਅਤੇ ਕਮਲ ਸ਼ਰਮਾ (28) ਪੁੱਤਰ ਜਗਦੀਸ਼ ਚੰਦ ਵਾਸੀ ਪਿੰਡ ਅਤੇ ਡਾਕਖਾਨਾ ਉਲਸਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਖਾਰਕੀਵ 'ਚ ਰਾਕੇਟ ਹਮਲਾ, 2 ਦੀ ਮੌਤ ਤੇ 4 ਜ਼ਖਮੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News