ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ
Saturday, May 09, 2026 - 06:56 PM (IST)
ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਇੱਕ ਪਾਸੇ ਜਿੱਥੇ ਭਿਆਨਕ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਉੱਥੇ ਹੀ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਵੱਡੀ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਤੇਜ਼ੀ ਨਾਲ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 16 ਰਾਜਾਂ ਵਿੱਚ ਤੇਜ਼ ਹਨੇਰੀ ਅਤੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਜਾ ਸਕਦੀ ਹੈ।
ਉੱਤਰ ਭਾਰਤ ਅਤੇ ਪਹਾੜੀ ਰਾਜਾਂ ਵਿੱਚ ਮੌਸਮ ਦਾ ਹਾਲ
ਦਿੱਲੀ ਵਿੱਚ 11 ਅਤੇ 12 ਮਈ ਨੂੰ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ, ਜਿਵੇਂ ਕਿ ਲਖਨਊ ਅਤੇ ਪ੍ਰਯਾਗਰਾਜ ਵਿੱਚ ਵੀ ਬੱਦਲਵਾਈ ਅਤੇ ਬੂੰਦਾਬਾਂਦੀ ਦੇ ਆਸਾਰ ਹਨ। ਪਹਾੜੀ ਰਾਜਾਂ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ 10 ਤੋਂ 14 ਮਈ ਦਰਮਿਆਨ ਤੇਜ਼ ਹਵਾਵਾਂ, ਗੜੇਮਾਰੀ ਅਤੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਵੀ ਸੰਭਾਵਨਾ ਜਾਰੀ ਕੀਤੀ ਗਈ ਹੈ।
ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦਾ ਖੇਤਰ
ਮੌਸਮ ਵਿਭਾਗ ਅਨੁਸਾਰ 11 ਮਈ ਦੇ ਆਸ-ਪਾਸ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਦਾ ਖੇਤਰ ਬਣ ਰਿਹਾ ਹੈ, ਜਿਸ ਦਾ ਅਸਰ ਦੱਖਣੀ ਅਤੇ ਪੂਰਬੀ ਭਾਰਤ 'ਤੇ ਪਵੇਗਾ। ਇਸ ਦੇ ਕਾਰਨ ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਅਗਲੇ ਸੱਤ ਦਿਨਾਂ ਤੱਕ ਭਾਰੀ ਮੀਂਹ ਦਾ ਅਨੁਮਾਨ ਹੈ। ਬਿਹਾਰ ਅਤੇ ਝਾਰਖੰਡ ਵਿੱਚ ਵੀ 15 ਮਈ ਤੱਕ ਤੇਜ਼ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਗਰਮੀ ਅਤੇ ਲੂ ਦੀ ਚੇਤਾਵਨੀ
ਜਿੱਥੇ ਕਈ ਰਾਜਾਂ ਵਿੱਚ ਮੀਂਹ ਦੀ ਰਾਹਤ ਹੈ, ਉੱਥੇ ਹੀ ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਿਆਨਕ ਗਰਮੀ ਅਤੇ ਲੂ (Heatwave) ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਰਾਜਸਥਾਨ ਦੇ ਪੱਛਮੀ ਹਿੱਸਿਆਂ ਵਿੱਚ ਗਰਮ ਹਵਾਵਾਂ ਦਾ ਪ੍ਰਕੋਪ ਜਾਰੀ ਰਹੇਗਾ, ਜਦਕਿ ਪੂਰਬੀ ਹਿੱਸਿਆਂ ਵਿੱਚ ਕੁਝ ਰਾਹਤ ਮਿਲ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
